Wednesday, August 5, 2026

ਮੁੱਖ ਸਕੱਤਰ ਵਲੋਂ ਮੋਬਾਈਲ ਐਪ `ਕੋਵਾ ਪੰਜਾਬ` ਲਾਂਚ

ਨੋਵਲ ਕੋਰੋਨਾ ਵਾਇਰਸ ਤੋਂ ਬਚਾਅ ਲਈ ਇਸ ਮੋਬਾਈਲ ਐਪ ਰਾਹੀਂ ਮਿਲੇਗੀ ਜਾਣਕਾਰੀ

ਚੰਡੀਗੜ, 10 ਮਾਰਚ (ਪੰਜਾਬ ਪੋਸਟ ਬਿਊਰੋ) – ਨੋਵਲ ਕੋਰੋਨਾ ਵਾਇਰਸ (ਕੋਵਿਡ-19) ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਾਵਧਾਨੀਆਂ ਵਰਤਣ ਬਾਰੇ Corona Virusਸਮੇਂ ਸਮੇਂ ਉਤੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਇਥੇ ਹੋਈ ਸਟੇਟ ਮੈਨੇਜਮੈਂਟ ਕੋਵਿਡ-19 ਗਰੁੱਪ ਦੀ ਉਚ ਪੱਧਰੀ ਮੀਟਿੰਗ ਵਿੱਚ ਮੋਬਾਈਲ ਐਪਲੀਕੇਸ਼ਨ `ਕੋਵਾ ਪੰਜਾਬ` ਲਾਂਚ ਕੀਤੀ ਗਈ।
           ਦੱਸਣਯੋਗ ਹੈ ਕਿ ਕੋਵਾ ਐਪ ਦਾ ਅਰਥ ਕੋਰੋਨਾ ਵਾਇਰਸ ਅਲਰਟ ਹੈ।ਪ੍ਰਸ਼ਾਸਕੀ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਿਭਾਗ ਵਲੋਂ ਇਹ ਐਪ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਯਾਤਰਾ ਅਤੇ ਰੋਕਥਾਮ ਬਾਰੇ ਜਾਣਕਾਰੀ ਮੁਹੱਈਆ ਕਰਾਈ ਜਾ ਸਕੇ।
                   ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਇਹ ਐਪ ਉਹ ਸਾਰੀ ਜਾਣਕਾਰੀ ਮੁਹੱਈਆ ਕਰਵਾਉਂਦੀ ਹੈ।ਜਿਸ ਰਾਹੀਂ ਨਾਗਰਿਕ ਆਪਣੇ ਅਤੇ ਆਪਣੇ ਪਰਿਵਾਰ ਨੂੰ ਕੋਵਿਡ-19 ਤੋਂ ਬਚਾਅ ਸਕਣਗੇ।ਉਨ੍ਹਾਂ ਅੱਗੇ ਕਿਹਾ ਕਿ ਇਹ ਐਪ ਐਂਡਰਾਇਡ ਪਲੇਅ ਸਟੋਰ ਅਤੇ ਆਈ.ਓ.ਐਸ ਐਪ ਸਟੋਰ ‘ਤੇ “ਕੋਵਾ ਪੰਜਾਬ“ ਨਾਂ ਦੇ ਨਾਲ ਉਪਲਬਧ ਹੈ। ਉਨ੍ਹਾਂ ਨਾਗਰਿਕਾਂ ਨੂੰ ਸਲਾਹ ਦਿੱਤੀ ਕਿ ਉਹ ਇਸ ਐਪ ਨੂੰ ਆਪਣੇ ਮੋਬਾਇਲ ਫੋਨਾਂ ਵਿੱਚ ਰੱਖਣ ਤਾਂ ਜੋ ਉਨ੍ਹਾਂ ਨੂੰ ਸਰਕਾਰ ਦੀਆਂ ਐਡਵਾਇਜ਼ਰੀਆਂ ਬਾਰੇ ਜਲਦੀ ਸੂਚਨਾ ਮਿਲ ਸਕੇ।
                  ਪ੍ਰਮੁੱਖ ਸਕੱਤਰ ਸਿਹਤ ਅਨੁਰਾਗ ਅਗਰਵਾਲ ਨੇ ਕਿਹਾ ਕਿ ਐਪ ਵਿੱਚ ਡਾਇਨਾਮਿਕ ਨਕਸ਼ੇ ਦੇ ਨਾਲ-ਨਾਲ ਇਕ ਰੀਅਲ ਟਾਈਮ ਕਾਊਂਟਰ ਵੀ ਦਿੱਤਾ ਗਿਆ ਹੈ।ਜਿਸ ਨਾਲ ਸੂਬੇ ਦੇ ਨਾਗਰਿਕਾਂ ਨੂੰ ਕੋਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਮਿਲਦੀ ਰਹੇਗੀ।
                 ਇਸ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਗ੍ਰਹਿ ਸਤੀਸ਼ ਚੰਦਰਾ, ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਸੰਜੇ ਕੁਮਾਰ, ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈਜ਼ ਕੇ.ਏ.ਪੀ ਸਿਨਹਾ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਡੀ.ਕੇ ਤਿਵਾੜੀ, ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਗੁਰਕਿਰਤ ਕ੍ਰਿਪਾਲ ਸਿੰਘ, ਸਕੱਤਰ ਸਿਹਤ ਵਿਭਾਗ ਕੁਮਾਰ ਰਾਹੁਲ, ਸਕੱਤਰ ਪ੍ਰਸ਼ਾਸਕੀ ਸੁਧਾਰ ਰਵੀ ਭਗਤ, ਸਕੱਤਰ ਸਿਹਤ ਵਿਭਾਗ ਮਨਵੇਸ਼ ਸਿੰਘ ਸਿੱਧੂ, ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਪਰਮਿੰਦਰ ਪਾਲ ਸਿੰਘ, ਡਾਇਰੈਕਟਰ ਸਿਹਤ ਡਾ. ਅਵਨੀਤ ਕੌਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …