ਲੌਂਗੋਵਾਲ, 11 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖਿਲਾਫ ਕਿਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ
ਯੂਨੀਅਨ ਏਕਤਾ (ਡਕੌਂਦਾ) ਵਲੋਂ ਲੌਂਗੋਵਾਲ ਦੀ ਪੱਤੀ ਵਡਿਆਣੀ, ਪੱਤੀ ਦੁੱਲਟ ਪੱਤੀ, ਜੈਦ ਅਤੇ ਭਾਈ ਕੀ ਸਮਾਧ ਵਿਖੇ ਰੈਲੀਆਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਫਾਸ਼ੀਵਾਦੀ ਵਿਰੋਧੀ ਫਰੰਟ ਵਲੋਂ 25 ਮਾਰਚ ਨੂੰ ਲੁਧਿਆਣਾ ਕੀਤੀ ਜਾ ਰਹੀ ਵੱਡੀ ਰੈਲੀ ‘ਚ ਪਹੁੰਚਣ ਅਤੇ ਅਪਰੈਲ ਮਹੀਨੇ ‘ਚ ਸ਼ੁਰੂ ਹੋ ਰਹੀ ਜਨਗਣਨਾ ਦੇ ਬਾਈਕਾਟ ਦਾ ਸੱਦਾ ਦਿੱਤਾ ਗਿਆ ।
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਬੀ.ਕੇ.ਯੂ ਡਕੌਂਦਾ ਦੇ ਆਗੂ ਦਰਬਾਰਾ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਰਾਹੀਂ ਭਾਰਤ ਦੇ ਲੋਕਾਂ ਨੂੰ ਉਨ੍ਹਾਂ ਦੇ ਮੁੱਢਲੇ ਹੱਕਾਂ ਤੋਂ ਵਾਂਝਾ ਕਰਕੇ ਉਨ੍ਹਾਂ ਵਿੱਚ ਧਾਰਮਿਕ ਵੰਡੀਆਂ ਪਾ ਕੇ ਆਪਸ ਵਿੱਚ ਲੜਾਉਣਾ ਚਾਹੁੰਦੀ ਹੈ ਅਤੇ ਘਟਗਿਣਤੀ ਧਰਮਾਂ ਅਤੇ ਕੌਮਾਂ ਨੂੰ ਡਰ ਦੇ ਸਾਏ ਹੇਠ ਜ਼ਿੰਦਗੀ ਬਸਰ ਕਰਨ ਲਈ ਮਜਬੂਰ ਕਰ ਰਹੀ ਹੈ।ਆਗੂਆਂ ਨੇ ਪਿਛਲੇ ਦਿਨੀਂ ਪਟਿਆਲੇ ਪੰਜਾਬ ਪੁਲਸ ਵੱਲੋਂ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ‘ਤੇ ਢਾਹੇ ਗਏ ਕਹਿਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਜ਼ਿੰਮੇਵਾਰ ਅਫਸਰਾਂ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਇਕਾਈ ਪ੍ਰਧਾਨ ਹਰਦੇਵ ਸਿੰਘ ਦੁੱਲਟ, ਬਲਵਿੰਦਰ ਸਿੰਘ ਜੱਗੀ, ਭੋਲਾ ਸਿੰਘ ਪਨਾਚ, ਰਾਜਾ ਸਿੰਘ ਜੈਦ, ਨਿਰਮਲ ਦਾਸ, ਦਰਸ਼ਨ ਸਿੰਘ, ਕਰਮਜੀਤ ਸਿੰਘ ਸਤੀਪੁਰਾ ਅਤੇ ਡਕੌਂਦਾ ਦੇ ਆਗੂ ਗੁਰਮੇਲ ਸਿੰਘ, ਮਹਿੰਦਰ ਸਿੰਘ, ਭੋਲਾ ਸਿੰਘ ਅਤੇ ਹਰਦੇਵ ਸਿੰਘ ਨੇ ਵੀ ਸੰਬੋਧਨ ਕੀਤਾ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media