Thursday, June 25, 2026

ਕਾਂਸ਼ੀਰਾਮ ਦੇ ਜਨਮ ਦਿਨ ‘ਤੇ ਬਸਪਾ ਕਰੇਗੀ ਸੂਬਾ ਪੱਧਰੀ ਰੈਲੀ – ਪਮਾਰ

ਭੀਖੀ, 12 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਹੁਜਨ ਸਮਾਜ ਪਾਰਟੀ ਪੰਜਾਬ ਦੇ ਫੈਸਲੇ ਅਨੁਸਾਰ ਬਾਮਸੇਫ, ਡੀ.ਐਸ ਫੋਰ ਅਤੇ ਬਹੁਜਨ ਸਮਾਜ ਪਾਰਟੀ Kanshi Ramਦੇ ਬਾਨੀ ਸਾਹਿਬ ਸ੍ਰੀ ਕਾਂਸ਼ੀਰਾਮ ਦਾ ਜਨਮ ਦਿਨ ਇਸ ਵਾਰ ਉਹਨਾਂ ਦੇ ਜੱਦੀ ਪਿੰਡ ਖੁਆਸ਼ਪੁਰ (ਰੋਪੜ) ਵਿਖੇ 15 ਮਾਰਚ ਦਿਨ ਐਤਵਾਰ ਨੂੰ ਸੂਬਾ ਪੱਧਰੀ ਰੈਲੀ ਕਰਕੇ ਮਨਾਇਆ ਜਾ ਰਿਹਾ ਹੈ।ਬਹੁਜਨ ਸਮਾਜ ਪਾਰਟੀ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ਼ ਆਤਮਾ ਸਿੰਘ ਪਮਾਰ ਨੇ ਜਾਰੀ ਬਿਆਨ ਜਾਰੀ ਵਿੱਚ ਦੱਸਿਆ ਹੈ ਕਿ ਬਸਪਾ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਦਲਿਤਾਂ ਦੇ ਮਸੀਹਾ ਅਤੇ ਦਰਵੇਸ਼ ਸਿਆਸਤਦਾਨ ਦਾ ਜਨਮ ਦਿਨ ਉਹਨਾਂ ਦੀ ਜਨਮ ਅਤੇ ਕਰਮ ਭੂਮੀ ਵਿਖੇ ਮਨਾਇਆ ਜਾ ਰਿਹਾ ਹੈ।ਜਿਸ ਵਿੱਚ ਲੋਕ ਸਭਾ ਹਲਕਾ ਬਠਿੰਡਾ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ‘ਚ ਸ਼ਾਮਲ ਹੋਣਗੇ।
           ਇਸ ਮੌਕੇ ਜਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਮਾਖਾ, ਦਰਸ਼ਨ ਸਿੰਘ ਰਾਠੀ, ਕਰਮ ਸਿੰਘ ਗਿੱਲ, ਮਿੱਠੂ ਸਿੰਘ ਭੁਪਾਲ, ਸਰਵਰ ਕੁਰੈਸ਼ੀ, ਸੁਖਦੇਵ ਸਿੰਘ ਹਾਕਮਵਾਲਾ, ਅੰਗਰੇਜ ਸਿੰਘ ਜਟਾਣਾ, ਸੁਖਦੇਵ ਭੀਖੀ ਆਦਿ ਵੀ ਹਾਜ਼ਰ ਸਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …