ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੀ ਅਗਵਾਈ ‘ਚ ਨਾਨਕਸ਼ਾਹੀ ਸੰਮਤ 552 ਅਨੁਸਾਰ
1 ਚੇਤ 14 ਮਾਰਚ ਨੂੰ ਕੌਮ ਦੇ ਮਹਾਨ ਸੂਰਬੀਰ ਜਰਨੈਲ ਅਕਾਲੀ ਨਿਹੰਗ ਬਾਬਾ ਫੂਲਾ ਸਿੰਘ ਜੀ ਸ਼ਹੀਦ ਜੋ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 6ਵੇਂ ਜਥੇਦਾਰ ਹੋਏ ਹਨ ਦਾ 197ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀ, ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁਰਮਤਿ ਸਮਾਗਮ ਦੌਰਾਨ ਕੌਮ ਦੇ ਮਹਾਨ ਪ੍ਰਚਾਰਕ, ਸੰਤ ਮਹਾਂਪੁਰਸ਼, ਰਾਗੀ, ਢਾਡੀ, ਕਵੀਸ਼ਰ, ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨ ਹਾਜ਼ਰੀ ਭਰਨਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media