ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਹੋਲੇ ਮਹੱਲੇ ਦੇ ਪਵਿੱਤਰ ਦਿਹਾੜੇ ਅਖਿਲ ਭਾਰਤੀ ਵਿਰਾਟ ਅਧਿਆਤਮਕ ਸੰਮੇਲਨ ਵਿਸ਼ਵਨਾਥ
ਅਚਾਰਿਆ ਵਲੋਂ ਆਤਮਾ ਨੰਦ ਆਸ਼ਰਮ ਰੂਪ ਨਗਰ ਵਾਰਡ ਨੰਬਰ 69 ਵਿਖੇ ਕਰਵਾਇਆ ਗਿਆ।ਜਿਸ ਵਿੱਚ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ
ਆਸ਼ਰਮ ਦੇ ਨਿਰਮਾਣ ਲਈ ਤਿੰਨ ਲੱਖ ਦਾ ਚੈਕ ਦਿੱਤਾ। ਉਨ੍ਹਾਂ ਰੂਪ ਨਗਰ ਇਲਾਕਾ ਨਿਵਾਸੀਆਂ ਵਲੋਂ ਲਗਾਏ ਗਏ ਲੰਗਰ ਭੰਡਾਰੇ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਰੀਨਾ ਚੋਪੜਾ, ਪਰਮਜੀਤ ਸਿੰਘ ਚੋਪੜਾ, ਹੈਪੀ ਭਾਟੀਆ, ਦੱਬੂ ਭਾਟੀਆ, ਕਾਲਾ ਪ੍ਰਧਾਨ, ਕਰਨ ਭਾਟੀਆ, ਲਾਲੀ ਮਹਿਤਾ, ਦਲੀਪ ਸਿੰਘ, ਦੇਸ ਰਾਜ, ਭੋਲਾ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਗੁ. ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਗੁਰਮਤਿ ਸਮਾਗਮ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ …
Punjab Post Daily Online Newspaper & Print Media