ਸੰਗਰੂਰ, 12 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ
ਇਨਸਰਵਿਸ ਟੀਚਰ ਟਰੇਨਿੰਗ ਸੈਂਟਰ ਨੇੜੇ ਸਰਕਾਰੀ ਰਣਬੀਰ ਕਾਲਜ ਵਿਖੇ ਸਥਿਤ ਈ.ਵੀ.ਐਮ/ਵੀ.ਵੀ.ਪੈਟ ਵੇਅਰ ਹਾਊਸ ਦਾ ਨਿਰੀਖਣ ਕੀਤਾ। ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹੇ ਵਿੱਚ ਸਥਿਤ ਈ.ਵੀ.ਐਮ ਤੇ ਵੀ.ਵੀ.ਪੈਟ ਵੇਅਰ ਹਾਊਸਾਂ ਦਾ ਨਿੱਜੀ ਤੌਰ `ਤੇ ਨਿਰੀਖਣ ਕਰਨ ਮਗਰੋਂ ਰਿਪੋਰਟ ਕਮਿਸ਼ਨ ਨੂੰ ਭੇਜੀ ਜਾਂਦੀ ਹੈ।ਚੋਣ ਤਹਿਸੀਲਦਾਰ ਸ਼੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਖੇ ਦੋ ਵੇਅਰ ਹਾਊਸ ਹਨ, ਜਿਥੇ ਲੋਕ ਸਭਾ ਚੋਣਾਂ ਦੌਰਾਨ ਵਰਤੀਆਂ ਗਈਆਂ ਵੋਟਿੰਗ ਮਸ਼ੀਨਾਂ ਰੱਖੀਆਂ ਹੋਈਆਂ ਹਨ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media