Tuesday, July 21, 2026

ਅਧਿਆਪਕਾਂ ਦੀਆਂ ਅਸਾਮੀਆਂ ਲਈ 18 ਤੱਕ ਦਿੱਤੀਆਂ ਜਾ ਸਕਦੀਆਂ ਹਨ ਆਨਲਾਈਨ ਅਰਜ਼ੀਆਂ

ਕਪੂਰਥਲਾ, 12 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਿੱਖਿਆ ਵਿਭਾਗ ਵੱਲੋਂ ਅੰਗਰੇਜ਼ੀ ਮਾਸਟਰ/ਮਿਸਟ੍ਰੈਸ ਕਾਡਰ ਦੀਆਂ 880 ਅਸਾਮੀਆਂ, ਸਾਇੰਸ ਦੀਆਂ Neelam Mahe700, ਸਮਾਜਿਕ ਸਿੱਖਿਆ ਦੀਆਂ 52, ਗਣਿਤ ਦੀਆਂ 450, ਪੰਜਾਬੀ ਦੀਆਂ 60 ਅਸਾਮੀਆਂ ਅਤੇ ਹਿੰਦੀ ਦੀਆਂ 40 ਅਸਾਮੀਆਂ (ਕੇਵਲ ਬਾਰਡਰ ਕਾਡਰ) ਨੂੰ ਭਰਨ ਸਬੰਧੀ ਯੋਗ ਉਮੀਦਵਾਰਾਂ ਪਾਸੋਂ ਵਿਭਾਗ ਦੀ ਵੈਬਸਾਈਟ www.educationrecruitmentboard.com ‘ਤੇ 18 ਮਾਰਚ 2020 ਤੱਕ ਆਨਲਾਈਨ ਦਰਖ਼ਾਸਤਾਂ ਦੀ ਮੰਗ ਕੀਤੀ ਗਈ ਹੈ।ਜਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਕਪੂਰਥਲਾ ਸ੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਉਮੀਦਵਾਰਾਂ ਦੀ ਉਮਰ ਹੱਦ 18 ਤੋਂ 37 ਸਾਲ ਹੋਣੀ ਚਾਹੀਦੀ ਹੈ ਅਤੇ ਵਿੱਦਿਅਕ ਯੋਗਤਾ ਗਰੈਜਏਸ਼ਨ ਅਤੇ ਬੀ.ਐਡ ਹੋਣੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਸਬੰਧੀ ਨਿਯਮ ਅਤੇ ਸ਼ਰਤਾਂ ਵਿਭਾਗ ਦੀ ਵੈਬਸਾਈਟ ’ਤੇ ਉਪਲਬੱਧ ਹਨ।ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …