ਭੀਖੀ, 13 (ਪੰਜਾਬ ਪੋਸਟ – ਕਮਲ ਜਿੰਦਲ) – ਨੇੜਲੇ ਪਿੰਡ ਸਮਾਓ ਦੇ 38 ਸਾਲਾ ਕਿਸਾਨ ਬੂਟਾ ਸਿੰਘ ਨੇ ਆਪਣੇ ਘਰ ‘ਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ।ਮ੍ਰਿਤਕ
ਕਿਸਾਨ ਦੇ ਸਿਰ ਕਰੀਬ 15 ਲੱਖ ਰੁਪਏ ਦਾ ਕਰਜ਼ਾ ਸੀ।ਉਸ ਕੋਲ ਸਾਢੇ 6 ਏਕੜ ਜ਼ਮੀਨ ਸੀ।ਇਸ ਕਾਰਨ ਉਸ ਨੇ ਇਹ ਕਦਮ ਚੁੱਕਿਆ।ਕਿਸਾਨ ਆਪਣੇ ਪਿੱਛੇ ਦੋ ਧੀਆਂ ਤੇ ਬਜ਼ੁਰਗ ਮਾਪਿਆਂ ਨੂੰ ਕਰਜ਼ਦਾਰ ਛੱਡ ਗਿਆ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਬੂਟਾ ਸਿੰਘ ਦਾ ਸਾਰਾ ਕਰਜ਼ਾ ਮੁਆਫ ਕਰੇ ਤੇ ਉਸ ਦੇ ਪਰਿਵਾਰ ਦੀ ਮਾਲੀ ਮਦਦ ਵੀ ਕੀਤੀ ਜਾਵੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media