Tuesday, November 24, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਰੱਦ

ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੀਆਂ ਸਲਾਹਾਂ ਨੂੰ Gndu1ਧਿਆਨ ਵਿਚ ਰੱਖਦੇ ਹੋਏ 20 ਮਾਰਚ ਤੱਕ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿਤਾ ਗਿਆ ਹੈ।ਇਸ ਤੋਂ ਪਹਿਲਾਂ 26 ਮਾਰਚ ਤੋਂ ਸ਼ੁਰੂ ਹੋਣ ਵਾਲਾ ਚਾਰ ਦਿਨਾਂ ਸਭਿਆਚਾਰ ਪ੍ਰੋਗਰਾਮ ਜਸ਼ਨ ਅਤੇ 27 ਮਾਰਚ ਨੁੰ ਹੋਣ ਵਾਲੀ ਅਲੂਮਨੀ ਮੀਟ ਵੀ ਮੁਅਤਲ ਕਰ ਦਿੱਤੀ ਸੀ।ਡੀਨ ਵਿਦਿਆਰਥੀ ਭਲਾਈ ਡਾ. ਹਰਦੀਪ ਸਿੰਘ ਨੇ ਦੱਸਿਆ ਕਿ ਇਹ ਕੋਰੋਨਾ ਵਾਇਰਸ (ਕੋਵਿਡ -19) ਦੇ ਫੈਲਣ ਨੂੰ ਨਿਯੰਤਰਿਤ ਕਰਨ ਲਈ ਇਹ ਫੈਸਲਾ ਲਿਆ ਗਿਆ ਹੈ।ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਅਤੇ ਅਧਿਆਪਨ ਦਾ ਕੰਮ ਯੂਨੀਵਰਸਿਟੀ ਕੈਂਪਸ, ਖੇਤਰੀ ਕੈਂਪਸ ਅਤੇ ਯੂਨੀਵਰਸਿਟੀ / ਯੂਨੀਵਰਸਿਟੀ ਦੇ ਸੰਵਿਧਾਨਕ ਕਾਲਜ ਤੁਰੰਤ ਪ੍ਰਭਾਵ ਨਾਲ 20 ਮਾਰਚ 2020 ਤੱਕ ਮੁਅੱਤਲ ਰਹਿਣਗੇ।ਮਿਡ ਸਮੈਸਟਰ ਦੀਆਂ ਪ੍ਰੀਖਿਆਵਾਂ ਲਈ ਨਵੀਆਂ ਤਰੀਕਾਂ ਬਾਅਦ ’ਚ ਦੱਸੀਆਂ ਜਾਣਗੀਆਂ।ਅਧਿਆਪਨ ਅਤੇ ਨਾਨ-ਟੀਚਿੰਗ ਸਟਾਫ ਆਮ ਤੌਰ `ਤੇ ਆਪੋ-ਆਪਣੇ ਦਫਤਰਾਂ ਵਿੱਚ ਹਾਜ਼ਰ ਰਹੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …