ਬਰਨਾਲਾ, 13 ਮਾਰਚ (ਪੰਜਾਬ ਪੋਸਟ – ਜਗਦੇਵ ਸਿੰਘ ਸੇਖੋਂ) – ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ
ਬਰਨਾਲਾ ਸ਼੍ਰੀ ਵਰਿੰਦਰ ਅਗਰਵਾਲ ਵਲੋਂ ਜਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ।ਉਨ੍ਹਾਂ ਨਾਲ ਐਸ.ਡੀ.ਐਮ ਅਨਮੋਲ ਧਾਲੀਵਾਲ, ਐਸ.ਪੀ (ਡੀ) ਬਰਨਾਲਾ ਸੁਖਦੇਵ ਸਿੰਘ ਵਿਰਕ, ਸਿਵਲ ਸਰਜਨ ਗੁਰਿੰਦਰਬੀਰ ਸਿੰਘ, ਸੀ.ਜੇ.ਐਮ ਸ਼੍ਰੀ ਵਨੀਤ ਕੁਮਾਰ ਨਾਰੰਗ, ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਰੁਪਿੰਦਰ ਸਿੰਘ, ਜੇਲ੍ਹ ਸੁਪਰਡੈਂਟ ਬਲਵੀਰ ਸਿੰਘ ਅਤੇ ਹੋਰ ਵਿਭਾਗਾ ਦੇ ਅਧਿਕਾਰੀ ਹਾਜ਼ਰ ਸਨ।ਸਭ ਤੋਂ ਪਹਿਲਾ ਪੇਸ਼ੀ ‘ਤੇ ਜਾਣ ਵਾਲੇ ਹਵਾਲਾਤੀਆਂ ਨਾਲ ਜੱਜ ਸਾਹਿਬ ਵਲੋਂ ਮੁਲਾਕਾਤ ਕੀਤੀ ਗਈ ਅਤੇ ਉਨਾਂ ਨੂੰ ਜੇਲ੍ਹ ਵਿੱਚ ਆ ਰਹੀਆ ਸਮੱਸਿਆਵਾਂ ਸੁਣੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਜੇਲ੍ਹ ਬੈਰਕਾਂ ਵਿੱਚ ਰਹਿ ਰਹੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ।ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਬਰਨਾਲਾ ਨੇ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੂੰ ਨਿਰਦੇਸ਼ ਜਾਰੀ ਕੀਤੇ ਕਿ ਹਰੇਕ ਜਰੂਰਤਮੰਦ ਕੈਦੀ ਅਤੇ ਹਵਾਲਾਤੀ ਨੂੰ ਵਕੀਲ ਦੀਆਂ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਅੰਤ ਵਿੱਚ ਉਨ੍ਹਾਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲ੍ਹੋਂ ਕੈਦੀਆਂ ਨੂੰ ਅੰਡਰਟਰਾਇਲ ਇਨਫਾਰਮੇਸ਼ਨ ਕਾਰਡ ਉਪਲੱਬਧ ਕਰਵਾਏ ਗਏ ਹਨ, ਜਿਸ ਤੋਂ ਉਹਨਾਂ ਨੂੰ ਉਹਨਾਂ ਦੇ ਕੇਸਾਂ ਸਬੰਧੀ ਜਾਣਕਾਰੀ ਮਿਲ ਸਕਦੀ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media