Thursday, July 9, 2026

ਸੋਨੀ ਨੇ ਪੰਚਾਇਤ ਨੂੰ ਦਿੱਤਾ 10 ਲੱਖ ਰੁਪਏ ਦਾ ਚੈਕ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਵਲੋਂ ਪਿੰਡ ਭੀਲੋਵਾਲ ਪੱਕਾ ਦੀ ਪੰਚਾਇਤ ਨੂੰ PPNJ1403202001ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦਾ ਚੈਕ ਦਿੱਤਾ ਗਿਆ।ਸੋਨੀ ਨੇ ਦੱਸਿਆ ਕਿ ਇਹ ਪਿੰਡ ਉਨ੍ਹਾਂ ਦਾ ਜੱਦੀ ਪਿੰਡ ਹੈ।ਇਸ ਰਾਸ਼ੀ ਨਾਲ ਪਿੰਡ ਵਿੱਚ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਪਿੰਡ ਵਿੱਚ ਸਰਟਰੀਟ ਲਾਈਟਾਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਪਿੰਡ ਵਿੱਚ ਪਹਿਲਾਂ ਤੋਂ ਚੱਲ ਰਹੇ ਵਿਕਾਸ ਦੇ ਕੰਮਾਂ ਦਾ ਜਾਇਜਾ ਵੀ ਲਿਆ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਹਰ ਸਾਲ ਮੈਡੀਕਲ ਕੈਂਪ ਲਗਾਇਆ ਜਾਂਦਾ ਹੈ ਜਿਸ ਵਿੱਚ ਲੋਕਾਂ ਦਾ ਮੁਫਤ ਚੈਕਅਪ ਕਰ ਕੇ ਲੋੜਵੰਦਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ।
             ਸੋਨੀ ਨੇ ਡਿਫੈਂਸ ਇਨਕਲੇਵ ਐਸੋਸੀਏਸ਼ਨ ਨੂੰ ਵੀ ਪਾਰਕ ਦੀ ਦਿੱਖ ਸੰਵਾਰਨ ਲਈ 2 ਲੱਖ ਦਾ ਚੈਕ ਦਿੱਤਾ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਪਾਰਕ ਵਿੱਚ ਵਧੀਆ ਫੁਲ ਬੂਟੇ, ਬੱਚਿਆਂ ਦੇ ਖੇਡਣ ਲਈ ਝੂਲੇ, ਰੰਗਦਾਰ ਲਾਈਟਾਂ ਅਤੇ ਫੁਹਾਰੇ ਵੀ ਲਗਾਏ ਜਾਣਗੇ।
          ਇਸ ਮੌਕੇ ਵਿਕਾਸ ਸੋਨੀ ਕੌਂਸਲਰ, ਇੰਦਰਜੀਤ ਸਿੰਘ ਤੰਦੀ, ਗੁਰਵਿੰਦਰ ਸਰਪਾਲ, ਮੇਜਰ ਜੀ.ਐਸ ਵਿਰਕ, ਲਵਲੀ, ਹਰਿੰਦਰ ਰੰਧਾਵਾ, ਮਨਿੰਦਰ ਸਿੰਘ, ਹਰਪਾਲ ਸਿੰਘ ਛੀਨਾ, ਡਾ: ਲਛਮਣ ਦਾਸ ਹਾਜਰ ਸਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …