ਸੰਗਰੂਰ, 14 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕਰਨ ਦੀ ਹਦਾਇਤ ਕੀਤੀ ਹੈ।ਉਨਾਂ ਕਿਹਾ ਹੈ ਕਿ ਜਿੰਨਾਂ ਸਕੂਲਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਹ ਉਸੇ ਤਰਾਂ ਚੱਲਦੀਆਂ ਰਹਿਣਗੀਆਂ।
ਸਿਖਿਆ ਮੰਤਰੀ ਸਿੰਗਲਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਇਹਤਿਆਤ ਵਜੋਂ ਸੂਬੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।ਉਨਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਹਤਿਆਤੀ ਕਦਮ ਵਜੋਂ ਸਮੇਂ ਸਮੇਂ `ਤੇ ਸਾਬਣ ਨਾਲ ਚੰਗੀ ਤਰਾਂ ਹੱਥ ਧੋਣ ਜਾਂ ਅਲਕੋਹਲ ਯੁਕਤ ਸੈਨੀਟਾਈਜ਼ਰ ਨਾਲ ਚੰਗੀ ਤਰਾਂ ਹੱਥ ਸਾਫ਼ ਕਰਨ।ਸਿੰਗਲਾ ਨੇ ਕਿਹਾ ਕਿ ਘਰੇਲੂ ਨੁਸਖਿਆਂ ਨਾਲ ਇਲਾਜ਼ ਕਰਨ ਦੀ ਬਜ਼ਾਏ ਮਾਹਿਰ ਡਾਕਟਰਾਂ ਦੀ ਸਲਾਹ ਨਾਲ ਦਵਾਈ ਲਈ ਜਾਵੇ।ਪਾਲਤੂ ਅਤੇ ਜੰਗਲੀ ਜਾਨਵਰਾਂ ਨਾਲ ਅਸੁਰਖਿਅਤ ਸੰਪਰਕ ਰੱਖਣ ਤੋਂ ਵਰਜ਼ਦਿਆਂ ਉਨਾਂ ਕਿਹਾ ਕਿ ਕੋਰੋਨਾ ਬੀਮਾਰੀ ਦੇ ਲੱਛਣ ਦਿਸਣ `ਤੇ ਪੀੜਤ ਨੂੰ ਇਕੱਲਾ ਰੱਖਣ ਅਤੇ ਤੁਰੰਤ ਹੀ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …