ਸੰਗਰੂਰ, 14 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਰੋਸੇ ਤੇ ਮਿਹਨਤ ਨਾਲ ਸਭ ਕੁੱਝ ਸੰਭਵ ਹੋ ਸਕਦਾ ਹੈ ਅਤੇ ਦ੍ਰਿੜ ਇਰਾਦੇ ਨਾਲ ਕੀਤੀ ਪੜ੍ਹਾਈ
ਕਦੀ ਵੀ ਅਜਾਈਂ ਨਹੀਂ ਜਾਂਦੀ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨਵ-ਨਿਯੁਕਤ ਜੱਜ ਮਨਦੀਪ ਕੌਰ ਵਲੋਂ ਕੀਤਾ ਗਿਆ।ਜਿਨ੍ਹਾਂ ਨੇ ਹਾਲ ਹੀ ਵਿੱਚ ਪੰਜਾਬ ਸਿਵਲ ਸਰਵਿਸਜ਼ ਜੁਡੀਸ਼ੀਅਲ ਪ੍ਰੀਖਿਆ ਪਾਸ ਕੀਤੀ ਹੈ।ਮਨਦੀਪ ਕੌਰ ਅੱਜ ਆਪਣੇ ਪਰਿਵਾਰ ਸਮੇਤ ਬਾਂਸਲਜ਼ ਗਰੁੱਪ ਸੂਲਰ ਘਰਾਟ ਦੇ ਐਮ.ਡੀ ਸੰਜੀਵ ਬਾਂਸਲ ਦੇ ਗ੍ਰਹਿ ਵਿਸ਼ੇਸ਼ ਤੌਰ ‘ਤੇ ਮਿਲਣ ਲਈ ਆਏ ਹੋਏ ਸਨ।
ਮਨਦੀਪ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਐਲ.ਐਲ.ਬੀ ਅਤੇ ਐਲ.ਐਲ.ਐਮ ਦੀ ਪੜ੍ਹਾਈ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਪਟਿਆਲਾ ਤੋਂ ਕੀਤੀ ਸੀ ਅਤੇ ਇਸ ਤੋਂ ਬਾਅਦ ਪੰਜਾਬ ਸਿਵਲ ਸਰਵਿਸਿਜ਼ ਦੀ ਪੜ੍ਹਾਈ ਲਈ ਦਿੱਲੀ ਦੇ ਇੱਕ ਨਿੱਜੀ ਇੰਸਟੀਚਿਊਟ ਤੋਂ ਕੋਚਿੰਗ ਲਈ ਸੀ।ਉਹਨਾਂ ਆਪਣੇ ਮਾਪਿਆਂ ਅਤੇ ਖਾਸ ਤੌਰ ‘ਤੇ ਸੰਜੀਵ ਬਾਂਸਲ ਦੇ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਵਲੋਂ ਹਮੇਸ਼ਾਂ ਹੀ ਉਸ ਦੀ ਹਰ ਮੰਜ਼ਿਲ ‘ਤੇ ਹੌਸਲਾ ਅਫਜ਼ਾਈ ਕੀਤੀ ਗਈ ਜਿਸ ਦੇ ਫਲਸਰੂਪ ਉਹ ਇਹ ਪ੍ਰੀਖਿਆ ਪਾਸ ਕਰਨ ਵਿੱਚ ਸਫਲ ਹੋ ਸਕੀ ਹੈ।ਸੰਜੀਵ ਬਾਂਸਲ ਨੇ ਮਨਦੀਪ ਕੌਰ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮਨਦੀਪ ਦੀ ਅਣਥੱਕ ਮਿਹਨਤ ਅਤੇ ਸਤਿਗੁਰੂ ਦੇ ਆਸ਼ੀਰਵਾਦ ਸਦਕਾ ਉਹ ਇਸ ਮੁਕਾਮ ਤੇ ਪਹੁੰਚੀ ਹੈ।ਉਹਨਾਂ ਕਿਹਾ ਕਿ ਇਸ ਵਾਰ ਦੀ ਜੁਡੀਸ਼ੀਅਲੀ ਪ੍ਰੀਖਿਆ ਵਿੱਚ ਸਾਰੀਆਂ ਲੜਕੀਆਂ ਹੀ ਪਾਸ ਹੋਈਆਂ ਹਨ।ਉਹਨਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਧੀਆਂ ਨੂੰ ਬੋਝ ਨਾ ਸਮਝ ਕੇ ਉਹਨਾਂ ਨੂੰ ਪੜ੍ਹਨ ਲਈ ਉਤਸ਼ਾਹਿਤ ਕਰਨ।ਬਾਂਸਲ ਪਰਿਵਾਰ ਦੇ ਮੁੱਖੀ ਸ਼ਾਮ ਲਾਲ ਬਾਂਸਲ ਵਲੋਂ ਜੱਜ ਮਨਦੀਪ ਕੌਰ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਮਨਦੀਪ ਕੌਰ ਦੇ ਪਿਤਾ ਬਲਵੀਰ ਸਿੰਘ ਸਾਬਕਾ ਸਰਪੰਚ ਮਹਿਮਦਪੁਰ ਅਤੇ ਮਾਤਾ ਦਵਿੰਦਰ ਕੌਰ, ਨਵੀਨ ਬਾਂਸਲ, ਹੈਲਿਕ ਬਾਂਸਲ, ਰੀਤੂ ਬਾਂਸਲ, ਸੁਮਨ ਬਾਂਸਲ ਅਤੇ ਬਾਂਸਲ ਪਰਿਵਾਰ ਦੇ ਪਰਿਵਾਰਿਕ ਮੈਂਬਰ ਆਦਿ ਮੌਜੂਦ ਸਨ ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media