ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੂਰੇ ਵਿਸ਼ਵ ਅੰਦਰ ਕੋਰੋਨਾ ਵਾਇਰਸ ਕਾਰਨ ਬਣੀ ਭਿਆਨਕ ਸਥਿਤੀ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ
ਦੇ ਪ੍ਰਬੰਧ ਹੇਠਲੇ ਵਿੱਦਿਅਕ ਅਦਾਰੇ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਕਿਹਾ ਕਿ ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਨੂੰ ਚਿੰਤਾਜਨਕ ਹਾਲਾਤਾਂ ਦੇ ਰੂਬਰੂ ਕਰ ਦਿੱਤਾ ਹੈ।ਇਸੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਸਕੂਲ ਕਾਲਜ 31 ਮਾਰਚ ਤੱਕ ਬੰਦ ਰਹਿਣਗੇ।ਉਨ੍ਹਾਂ ਕਿਹਾ ਕਿ ਬੇਸ਼ੱਕ ਇਨ੍ਹਾਂ ਦਿਨਾਂ ਵਿਚ ਬੋਰਡ ਪ੍ਰੀਖਿਆਵਾਂ ਵੀ ਚੱਲ ਰਹੀਆਂ ਹਨ, ਪਰ ਇਸ ਸਬੰਧੀ ਸਰਕਾਰਾਂ ਤੇ ਬੋਰਡਾਂ ਦੀਆਂ ਹਦਾਇਤਾਂ ਨੂੰ ਲਾਗੂ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 100 ਤੋਂ ਵੱਧ ਵਿੱਦਿਅਕ ਅਦਾਰੇ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਦਿਆਰਥੀ ਵਿੱਦਿਆ ਗ੍ਰਹਿਣ ਕਰਦੇ ਹਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media