ਪਠਾਨਕੋਟ, 14 ਮਾਰਚ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਨੋਵਲ ਕਰੋਨਾਵਾਇਰਸ ਕੋਵਿਡ-19 ਤੋਂ ਬਚਾਅ ਦੇ ਮੱਦੇਨਜ਼ਰ ਅਤੇ ਜਨਤਕ ਹਿੱਤਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੁੱਕੇ ਗਏ ਕਦਮਾਂ ਤਹਿਤ ਪਠਾਨਕੋਟ ਜ਼ਿਲ੍ਹੇ ਅੰਦਰ ਵੀ ਸਾਰੇ ਸਿਨੇਮਾ ਹਾਲ, ਜਿਮ ਤੇ ਸਵੀਮਿੰਗ ਪੂਲ 14 ਮਾਰਚ ਦੀ ਅੱਧੀ ਰਾਤ ਤੋਂ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ ਵਲੋਂ ਜਾਰੀ ਹੁਕਮਾਂ ਜ਼ਿਲ੍ਹੇ ਅੰਦਰ ਸਾਰੇ ਜਨਤਕ ਇਕੱਠ, ਖੇਡ ਸਮਾਰੋਹ, ਕਾਨਫਰੰਸਾਂ, ਸਭਿਆਚਾਰਕ ਸਮਾਗਮ, ਮੇਲੇ ਅਤੇ ਪ੍ਰਦਰਸ਼ਨੀਆਂ ਵੀ ਨਹੀਂ ਹੋਣਗੀਆਂ।ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਆਮ ਲੋਕ ਆਪਣੀ ਸਿਹਤ ਪ੍ਰਤੀ ਚੌਕਸ ਰਹਿਣ।ਪਰ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਨਾ ਫੈਲਾਉਣ ਅਤੇ ਨਾ ਹੀ ਅਫ਼ਵਾਹਾਂ ਉਪਰ ਯਕੀਨ ਕਰਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …