Saturday, June 28, 2025
Breaking News

ਹਰ ਤਰ੍ਹਾਂ ਦੇ ਵਿਦਿਅਕ ਅਦਾਰੇ 31 ਮਾਰਚ ਤੱਕ ਬੰਦ ਰੱਖੇ ਜਾਣ- ਡਿਪਟੀ ਕਮਿਸ਼ਨਰ

ਧਾਰਮਿਕ ਤੇ ਸਮਾਜਿਕ ਸਮਾਗਮਾਂ ਮੌਕੇ ਇਕੱਠ ਵੀ ਨਾ ਕਰਨ ਦੀ ਕੀਤੀ ਅਪੀਲ

ਅੰਮ੍ਰਿਤਸਰ 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਤੋਂ ਜ਼ਿਲ੍ਹਾ ਵਾਸੀਆਂ ਦੇ ਬਚਾਅ ਲਈ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਸਾਰੇ Shivdular Singh DCਵਿਦਿਅਕ ਅਦਾਰੇ, ਜਿਸ ਵਿੱਚ ਆਈਲੇਟੇਸ ਸੈਂਟਰ, ਕੋਚਿੰਗ ਕੇਂਦਰ ਟਿਊਸ਼ਨ ਸੈਂਟਰ, ਕਾਲਜ, ਸਕੂਲ ਆਦਿ ਸ਼ਾਮਲ ਹਨ, 31 ਮਾਰਚ ਤੱਕ ਬੰਦ ਰੱਖਣ ਦੀ ਹਦਾਇਤ ਕੀਤੀ ਹੈ।ਉਹਨਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਉਕਤ ਅਦਾਰੇ ਹਰ ਹਾਲਤ ਵਿੱਚ ਬੰਦ ਰੱਖੇ ਜਾਣੇ ਚਾਹੀਦੇ ਹਨ।
                     ਢਿੱਲੋਂ ਨੇ ਕਿਹਾ ਕਿ ਇਸ ਤੋਂ ਇਲਾਵਾ ਉਹ ਧਾਰਮਿਕ ਜਾਂ ਸਮਾਜਿਕ ਇਕੱਠ ਜਿੰਨਾ ਬਾਰੇ ਕਿਸੇ ਨੇ ਯੋਜਨਾ ਉਲੀਕੀ ਹੈ, ਉਹ ਵੀ ਅੱਗੇ ਪਾਏ ਜਾਣ।ਉਨਾਂ ਅਜਿਹੇ ਪ੍ਰੋਗਰਾਮਾਂ ਤੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੌਕੇ ਦੇ ਨਜ਼ਾਕਤ ਨੂੰ ਸਮਝਦੇ ਹੋਏ ਅਜਿਹੇ ਇਕੱਠ ਨਾ ਕਰਨ, ਤਾਂ ਜੋ ਬਿਮਾਰੀ ਅੱਗੇ ਫੈਲਣ ਦਾ ਕੋਈ ਸਬੱਬ ਨਾ ਬਣੇ।ਢਿਲੋਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ।
             ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਿਮਾਸੂ ਅਗਰਵਾਲ, ਐਸ.ਡੀ.ਐਮ ਵਿਕਾਸ ਹੀਰਾ, ਸ਼ਿਵਰਾਜ ਸਿੰਘ ਬੱਲ, ਸਿਵਲ ਸਰਜਲ ਡਾ. ਪਰਮਜੋਤ ਕੌਰ ਤੇ ਹੋਰ ਅਧਿਕਾਰੀ ਹਾਜ਼ਰ ਸਨ ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …