ਧੂਰੀ, 15 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਸਹਾਇਕ ਥਾਣੇਦਾਰ ਗੁਰਭਜਨ ਸਿੰਘ ਨੇ ਪਰਮਜੀਤ ਸਿੰਘ ਵਾਸੀ ਘਨੌਰੀ ਕਲਾਂ ਨੂੰ ਚੋਰੀ
ਦੇ ਦੋ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕਰਦਿਆਂ ਦੱਸਿਆ ਕਿ ਥਾਣਾ ਸਿਟੀ ਧੂਰੀ ਦੇ ਮੁਖੀ ਆਈ.ਪੀ.ਐਸ ਆਦਿਤਯਾ ਦੀ ਅਗੁਵਾਈ ਹੇਠ ਭੈੜੇ ਪੁਰਸ਼ਾਂ ਖਿਲਾਫ ਛੇੜੀ ਗਈ ਮੁਹਿੰਮ ਦੇ ਚਲਦਿਆਂ ਉਹਨਾਂ ਨੇ ਪਰਮਜੀਤ ਸਿੰਘ ਨੂੰ ਚੋਰੀ ਦੇ ਦੋ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਜਦਕਿ ਉਸ ਦਾ ਦੂਸਰਾ ਸਾਥੀ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਹੈ, ਜਿਸ ਦੀ ਪੁਲਿਸ ਵੱਲੋਂ ਭਾਲ ਜਾਰੀ ਹੈ।ਇਸ ਮੌਕੇ ਸਹਾਇਕ ਥਾਣੇਦਾਰ ਜਾਨਪਾਲ ਸਿੰਘ, ਮੁਨਸ਼ੀ ਪਰਮਜੀਤ ਸਿੰਘ ਅਤੇ ਜਸਵਿੰਦਰ ਸਿੰਘ ਰੀਡਰ ਆਦਿ ਵੀ ਹਾਜ਼ਰ ਸਨ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media