Saturday, June 28, 2025
Breaking News

ਬੁਢਲਾਡਾ ਦੇ ਕਿਸੇ ਇਲਾਕੇ `ਚ ਕਰੋਨਾ ਵਾਇਰਸ ਦਾ ਕੋਈ ਵੀ ਮਰੀਜ਼ ਨਹੀਂ – ਐਸ.ਡੀ.ਐਮ

ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਪ੍ਰਸ਼ਾਸ਼ਨ ਵਲੋਂ ਕਰੋਨਾ ਵਾਇਰਸ ਸਬੰਧੀ ਜਿਥੇ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕਰਨ Corona Virusਲਈ ਮੋਕ ਡਰਿੱਲ ਰਾਹੀਂ ਸੁਚੇਤ ਕੀਤਾ ਜਾ ਰਿਹਾ ਹੈ।ਉਥੇ ਪਬਲਿਕ ਟਰਾਂਸਪੋਰਟ, ਸਪੋਰਟਸ ਕੰਪਲੈਕਸ ਅਤੇ ਸਕੂਲਾਂ ਕਾਲਜਾਂ ਆਦਿ ਵਿਖੇ ਇਕੱਠੇ ਨਾ ਹੋਣ ਦੀ ਵੀ ਸਲਾਹ ਜਾਰੀ ਕੀਤੀ ਜਾ ਰਹੀ ਹੈ।ਐਸ.ਡੀ.ਐਮ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਭਾਵੇਂ ਬੁਢਲਾਡਾ ਦੇ ਕਿਸੇ ਇਲਾਕੇ `ਚ ਕਰੋਨਾ ਵਾਇਰਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ, ਪਰ ਫਿਰ ਵੀ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜਰੂਰੀ ਹਨ। ਉਨ੍ਹਾਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਖਾਂਸੀ, ਬੁਖ਼ਾਰ ਜਾਂ ਸਾਹ ਲੈਣ ਵਿੱਚ ਤਕਲੀਫ਼ ਆਦਿ ਲੱਛਣ ਸਾਹਮਣੇ ਆਉਣ `ਤੇ ਤੁਰੰਤ ਸਿਹਤ ਸੰਸਥਾਵਾਂ ਨਾਲ ਸੰਪਰਕ ਕੀਤਾ ਜਾਏ।ਉਨ੍ਹਾਂ ਦੱਸਿਆ ਕਿ ਪਬਲਿਕ ਟਰਾਂਸਪੋਰਟ ਵੀ ਸਵਾਰੀਆਂ ਨੂੰ ਓਵਰਲੋਡ ਨਾ ਕਰਨ, ਸਫ਼ਾਈ ਦੇ ਨਾਲ ਨਾਲ ਵਹੀਕਲ ਵਿੱਚ ਸੈਨੇਟਾਈਜ਼ਰ ਅਤੇ ਡਸਟਬਿਨ ਰੱਖੇ ਜਾਣ ਅਤੇ ਵਹੀਕਲ ਦੇ ਨੈਸ਼ਨਲ ਸਟੇਟ ਕੰਟਰੋਲ ਰੂਮ ਨੰਬਰਾਂ ਨੂੰ ਪ੍ਰਕਾਸ਼ਿਤ ਕਰਨਾ ਯਕੀਨੀ ਬਣਾਇਆ ਜਾਵੇ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …