ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਅਤੇ
ਵਿਦਿਆਰਥੀ ਜਥੇਬੰਦੀਆਂ ਵਲੋਂ ਕਾਲਜ ਗੇਟ ਅੱਗੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ।ਅਧਿਆਪਕਾਂ ਨੇ ਸਰਕਾਰਖਿ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਖੂਬ ਪਿੱਟ ਸਿਆਪਾ ਕੀਤਾ।ਸੂਬਾਈ ਆਗੂ ਪ੍ਰੋ: ਰਾਵਿੰਦਰ ਸਿੰਘ, ਪ੍ਰੋ: ਕੁਲਦੀਪ ਚੌਹਾਨ, ਪ੍ਰੋ: ਕੁਲਦੀਪ ਸਿੰਘ ਢਿੱਲੋਂ ਅਤੇ ਪ੍ਰੋ: ਅੰਬੇਸ਼ ਭਾਰਦਵਾਜ ਨੇ ਸਰਕਾਰਾਂ ਵਲੋਂ ਕੀਤੇ ਆਰਥਿਕ ਸੋਸ਼ਣ ਨੂੰ ਬਿਆਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਨੌਕਰੀ ਨੂੰ ਸੁਰੱਖਿਅਤ ਕਰਨ ਨਾਲ ਹੀ ਉਨ੍ਹਾਂ ਦੇ ਘਰ ਪਰਿਵਾਰ ਉਜੜਨ ਤੋਂ ਬਚ ਸਕਦੇ ਹਨ।ਉਨ੍ਹਾਂ ਦੱਸਿਆ ਕਿ ਉਨ੍ਹਾਂ ਲੰਬਾ ਸਮਾਂ ਸਰਕਾਰੀ ਕਾਲਜਾਂ `ਚ ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਨਾਲ ਨਾਲ ਹਰ ਗਤੀਵਿਧੀ ਨੂੰ ਤਨਦੇਹੀ ਨਾਲ ਨਿਭਾਇਆ ਹੈ।ਪਰ ਸਰਕਾਰ ਬਹਾਨੇ ਲਗਾ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ।ਪ੍ਰੋ: ਅਜਮੀਤ ਕੌਰ, ਡਾ: ਹਰਵਿੰਦਰ ਕੌਰ, ਪ੍ਰੋ: ਜੋਤੀ, ਪ੍ਰੋ: ਪ੍ਰਤਿਭਾ, ਪ੍ਰੋ: ਸਿੰਪਲ ਬਾਂਸਲ ਆਦਿ ਨੇ ਕਿਹਾ ਕਿ ਇਕ ਪਾਸੇ ਘੱਟ ਤਨਖਾਹਾਂ ਦੇ ਕੇ ਸਰਕਾਰ ਨੇ ਕੰਮ ਲਿਆ ਹੈ ਅਤੇ ਦੂਜੇ ਪਾਸੇ ਮਹਿਲਾ ਗੈਸਟ ਪ੍ਰੋਫੈਸਰਾਂ ਨੂੰ ਪ੍ਰਸੂਤਾ ਛੁੱਟੀ ਦਾ ਹੱਕ ਨਾ ਦੇ ਕੇ ਸਾਰੇ ਕਾਨੂੰਨਾਂ ਨੂੰ ਛਿੱਕੇ ਟੰਗ ਦਿੱਤਾ ਹੈ।ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਪੱਕੇ ਨਾ ਕੀਤਾ ਗਿਆ ਤਾਂ ਉਹ ਸੜਕਾਂ `ਤੇ ਉਤਰਨ ਤੋਂ ਗੁਰੇਜ਼ ਨਹੀਂ ਕਰਨਗੇ।
ਇਸ ਮੌਕੇ ਆਇਸਾ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ, ਗੁਰਵਿੰਦਰ ਸਿੰਘ ਨੰਦਗੜ੍ਹ, ਜਸਪ੍ਰੀਤ ਸਿੰਘ, ਬਲਜੀਤ ਸਿੰਘ ਆਦਿ ਨੇ ਗੈਸਟ ਫੈਕਲਟੀ ਪ੍ਰੋਫੈਸਰਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਸਾਰੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ।
Check Also
ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ‘ਵਰਸਿਟੀ ਇਮਤਿਹਾਨਾਂ ‘ਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ …
Punjab Post Daily Online Newspaper & Print Media