Thursday, August 27, 2026

ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਛਾਂਦਾਰ ਤੇ ਫੁੱਲਦਾਰ ਬੂਟੇ ਲਾਏ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੁੱਢਾ ਦਲ ਪੰਜਵਾਂ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ PPNJ1603202002ਅਕਾਲੀ 96 ਕਰੋੜੀ ਨੇ ਵਾਤਾਵਰਣ ਦਿਵਸ ਨੂੰ ਸਮਰਪਿਤ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਵੱਖ ਵੱਖ ਕਿਸਮਾਂ ਦੇ ਛਾਂਦਾਰ ਤੇ ਫੁੱਲਦਾਰ ਬੂਟੇ ਲਗਾਏ ਗਏ।ਬਾਬਾ ਬਲਬੀਰ ਸਿੰਘ ਨੇ ਇਸ ਸਮੇਂ ਕਿਹਾ ਕਿ ਵਿਕਾਸ ਦੇ ਨਾਮ ਤੇ ਵਿਨਾਸ਼ ਨਹੀਂ ਹੋਣਾ ਚਾਹੀਦਾ।ਫ਼ੈਕਟਰੀਆਂ ਦੇ ਜ਼ਹਿਰੀਲੇ ਕੈਮੀਕਲ ਵਾਲਾ ਪਾਣੀ ਧਰਤੀ ਜਾਂ ਦਰਿਆਵਾਂ ਵਿੱਚ ਨਾ ਪਾਇਆ ਜਾਵੇ।ਕੁਦਰਤੀ ਸੋਮਿਆਂ ਨਾਲ ਛੇੜ-ਛਾੜ ਨਾ ਕੀਤੀ ਜਾਵੇ ਅਤੇ ਵੱਧ ਤੋਂ ਵੱਧ ਬੂਟੇ ਤੇ ਮੌਸਮੀ ਫੁੱਲਾਂ ਆਦਿ ਦੀਆਂ ਬਗ਼ੀਚੀਆਂ ਲਗਾਈਆ ਜਾਣ।
          ਉਨਾਂ ਕਿਹਾ ਕਿ ਬੁੱਢਾ ਦਲ ਦੀਆ ਛਾਉਣੀਆਂ ਅਤੇ ਵੇਹਲੀਆਂ ਪਈਆਂ ਥਾਵਾਂ ‘ਤੇ ਬੂਟੇ ਲਗਾਏ ਜਾਣਗੇ ਤੇ ਹੋਰ ਦਲਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਨਗੇ।ਇਸ ਸਮੇਂ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ, ਸੁਖਜੀਤ ਸਿੰਘ ਕਨੱਈਆ, ਬਾਬਾ ਰਣਜੋਧ ਸਿੰਘ, ਵਿਸ਼ਵਪਰਤਾਪ ਸਿੰਘ, ਹਰਪ੍ਰੀਤ ਸਿੰਘ ਹੈਪੀ, ਬਾਬਾ ਦਲਜੀਤ ਸਿੰਘ ਬਠਿਡਾ, ਬਾਬਾ ਭਗਤ ਸਿੰਘ ਆਦਿ ਹਾਜ਼ਰ ਸਨ

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …