Thursday, August 13, 2026

ਟ੍ਰੇਨਿੰਗ ਪ੍ਰਾਪਤ ਅਧਿਕਾਰੀ ਕਰੋਨਾ ਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਕਰਨਗੇ ਜਾਗਰੂਕ -ਏ.ਡੀ.ਸੀ (ਜ)

ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਨੋਵਲ ਕਰੋਨਾਵਾਇਰਸ ਕੋਵਿਡ-19 ਸਬੰਧੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਆਦੇਸ਼ਾਂ PPNJ1603202007ਅਨੁਸਾਰ ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਨਿਗਰਾਨੀ ਹੇਠ ਆਯੋਜਿਤ ਵਿਸ਼ੇਸ ਮੀਟਿੰਗ ਹੋਈ। ਜਿਸ ਵਿੱਚ ਅਰਸ਼ਦੀਪ ਸਿੰਘ ਐਸ.ਡੀ.ਐਮ ਪਠਾਨਕੋਟ, ਡਾ. ਨਿਧੀ ਕਲੋਤਰਾ ਐਸ.ਡੀ.ਐਮ ਧਾਰਕਲ੍ਹਾ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਡਾ. ਵਿਨੋਦ ਸਰੀਨ ਸਿਵਲ ਸਰਜਨ ਪਠਾਨਕੋਟ, ਡਾ. ਆਦਿੱਤੀ ਸਲਾਰੀਆ ਸਹਾਇਕ ਸਿਵਲ ਸਰਜਨ ਪਠਾਨਕੋਟ, ਰਾਜੇਸ਼ ਕੁਮਾਰ ਡੀ.ਐਸ.ਪੀ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਸੁਮਨਦੀਪ ਕੌਰ ਜਿਲ੍ਹਾ ਪ੍ਰੋਗਰਾਮ ਅਫਸ਼ਰ, ਬਲਬੀਰ ਸਿੰਘ ਜਿਲ੍ਹਾ ਸਿੱਖਿਆ ਅਫਸਰ ਪਠਾਨਕੋਟ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਨੋਵਲ ਕਰੋਨਾਵਾਇਰਸ ਕੋਵਿਡ-19 ਤੋਂ ਬਚਾਅ ਲਈ ਸਪੈਸ਼ਲ ਟ੍ਰੇਨਿੰਗ ਪ੍ਰਾਪਤ ਕਰ ਕੇ ਆਏ ਜਿਲ੍ਹਾ ਪਠਾਨਕੋਟ ਦੇ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਅਪਣੇ ਵਿਭਾਗਾਂ ਦੇ ਬਾਕੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਟ੍ਰੇਨਿੰਗ ਲਗਾਉਣ ਅਤੇ ਪਿੰਡ ਪੱਧਰ ਅਤੇ ਸ਼ਹਿਰੀ ਪੱਧਰ ‘ਤੇ ਘਰ ਘਰ ਜਾ ਕੇ ਲੋਕਾਂ ਨੂੰ ਨੋਵਲ ਕਰੋਨਾਵਾਇਰਸ ਤੋਂ ਬਚਾਅ ਕਰਨ ਲਈ ਜਾਗਰੁਕ ਕਰਨ।
         ਉਨ੍ਹਾਂ ਸਕੂਲ ਪੱਧਰ ਤੇ ਮੀਟਿੰਗਾਂ ਕਰਕੇ ਟੀਚਰਾਂ ਅਤੇ ਬੱਡੀਜ ਗਰੁੱਪ ਨੂੰ ਜਾਗਰੂਖ ਕਰਨ ਲਈ ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਤੇ ਡੀ.ਡੀ.ਪੀ.ਓ ਨੂੰ ਵੀ ਹਦਾਇਤ ਕੀਤੀ ਕਿ ਉਹ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਕਰੋਨਾ ਵਾਈਰਸ ਤੋਂ ਬਚਾਅ ਕਰਨ ਲਈ ਜਾਗਰੂਕ ਕਰਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …