Thursday, March 12, 2026

ਕੋਰੋਨਾ ਵਾਇਰਸ ਸੰਬੰਧੀ ਆਈ.ਐਮ.ਏ ਕਪੂਰਥਲਾ ਨਾਲ ਮੀਟਿੰਗ ਦਾ ਅਯੋਜਨ

ਕਪੂਰਥਲਾ, 16 ਮਾਰਚ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਸੰਬੰਧ ਵਿੱਚ ਸਿਵਲ ਸਰਜਨ ਡਾ. ਜਸਮੀਤ ਬਾਵਾ ਦੀ ਰਹਿਨੁਮਾਈ ਹੇਠ ਆਈ.ਐਮ.ਏ PPNJ1603202008ਕਪੂਰਥਲਾ ਦੀ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ।ਉਨ੍ਹਾਂ ਆਈ.ਐਮ.ਏ ਮੈਂਬਰਾਂ ਨੂੰ ਕੋਰੋਨਾ ਵਾਇਰਸ ਦੇ ਸੰਬੰਧ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।ਡਾ. ਬਾਵਾ ਨੇ ਕਿਹਾ ਕਿ ਜਨ ਹਿੱਤ ਵਿੱਚ ਤੇ ਜਿਲੇ ਨੂੰ ਇਸ ਮਹਾਂਮਾਰੀ ਤੋਂ ਬਚਾਅ ਲਈ ਇੱਕਠੇ ਰਲ ਕੇ ਕੰਮ ਕਰਨਾ ਸਮੇਂ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਆਫਤ ਤੋਂ ਨਜਿੱਠਣ ਲਈ ਰਲ ਕੇ ਕੀਤੇ ਗਏ ਯਤਨ ਕਦੇ ਵਿਅਰਥ ਨਹੀਂ ਜਾਂਦੇ।ਉਨ੍ਹਾਂ ਕਿਹਾ ਕਿ ਪ੍ਰਾਈਵੇਟ ਪ੍ਰੈਕਟੀਸ਼ਨਰਜ ਕੋਲ ਕਫ ਤੇ ਬੁਖਾਰ ਵਾਲਾ ਅਤੇ ਕੋਈ ਵੀ ਸ਼ੱਕੀ ਮਰੀਜ਼ ਆਉਂਦਾ ਹੈ ਤਾਂ ਉਸ ਦੀ ਰਿਪੋਰਟ ਸਿਹਤ ਵਿਭਾਗ ਨੂੰ ਵੀ ਭੇਜੀ ਜਾਵੇ।ਨਾਲ ਹੀ ਅਜਿਹੇ ਮਰੀਜ਼ਾਂ ਦਾ 14 ਦਿਨ ਦਾ ਫਾਲੋਅਪ ਕਰਨਾ ਵੀ ਯਕੀਨੀ ਬਣਾਇਆ ਜਾਏ।ਡਾ. ਬਾਵਾ ਨੇ ਇਹ ਵੀ ਕਿਹਾ ਕਿ ਜਿੱਥੇ ਸਿਹਤ ਵਿਭਾਗ ਆਪਣੇ ਪੱਧਰ ਤੇ ਕੋਰੋਨਾ ਵਾਇਰਸ ਦੇ ਸੰਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ, ਉਥੇ ਹੀ ਪ੍ਰਾਈਵੇਟ ਪ੍ਰੈਕਟੀਸ਼ਨਰ ਵੀ ਮਰੀਜਾਂ ਨੂੰ ਇਸ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨ।ਮਰੀਜਾਂ ਤੇ ਉਨ੍ਹਾਂ ਨਾਲ ਆਏ ਰਿਸ਼ਤੇਦਾਰਾਂ ਨੂੰ ਭੀੜ-ਭਾੜ ਵਾਲੇ ਥਾਵਾਂ ‘ਤੇ ਜਾਣ ਤੋਂ ਗੁਰੇਜ ਕਰਨ ਲਈ ਕਿਹਾ ਜਾਏ, ਹੈਂਡ ਵਾਸ਼ਿੰਗ ਦੇ ਤਰੀਕਿਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਏ।ਆਈ.ਐਮ.ਏ ਦੇ ਮੈਂਬਰਾਂ ਵੱਲੋਂ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।
          ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਆਈ.ਐਮ.ਏ ਕਪੂਰਥਲਾ ਦੇ ਪ੍ਰਧਾਨ ਡਾ. ਮਧੂਸੂਦਨ ਸੰਗਰ, ਡਾ. ਸੁਰਜੀਤ ਕੌਰ ਪਾਸਟ ਪ੍ਰੈਜੀਡੈਂਟ, ਡਾ. ਸਰਬਜੀਤ ਸਿੰਘ, ਡਾ. ਰਣਬੀਰ ਕੌਸ਼ਲ, ਡਾ. ਸੁਖਵਿੰਦਰ ਕੌਰ ਤੋਂ ਇਲਾਵਾ ਹੋਰ ਹਾਜ਼ਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …