ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ
(ਗੁਰਦਾਸਪੁਰ) ਦੀ ਹੋਣਹਾਰ ਵਿਦਿਆਰਥਣ ਬਲਜਿੰਦਰ ਕੌਰ ਭਾਰਤੀ ਹਾਕੀ ਟੀਮ ਲਈ ਚੁਣੀ ਗਈ ਹੈ।ਵੱਖ-ਵੱਖ ਟੂਰਨਾਮੈਂਟਾਂ ਵਿਚ ਵਧੀਆ ਕਾਰਗੁਜ਼ਾਰੀ ਮਗਰੋਂ ਬੰਗਲੌਰ ਵਿਖੇ ਇੰਡੀਆ ਕੈਂਪ ਦੌਰਾਨ ਖਿਡਾਰਨ ਬਲਜਿੰਦਰ ਕੌਰ ਨੇ ਭਾਰਤੀ ਹਾਕੀ ਟੀਮ ਲਈ ਆਪਣਾ ਸਥਾਨ ਬਣਾਇਆ ਹੈ।ਬਲਜਿੰਦਰ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਿਥੇ ਇਸ ਹੋਣਹਾਰ ਖਿਡਾਰਨ ਨੂੰ ਸ਼ੁਭ ਇਛਾਵਾਂ ਦਿੱਤੀਆਂ, ਉਥੇ ਹੀ ਕਾਲਜ ਦੇ ਸਟਾਫ਼ ਨੂੰ ਵੀ ਵਧਾਈ ਦਿੱਤੀ ਹੈ।ਲੌਂਗੋਵਾਲ ਨੇ ਆਖਿਆ ਕਿ ਅਜਿਹੇ ਅਗਾਂਹਵਧੂ ਨੌਜੁਆਨ ਬੱਚਿਆਂ ਅਤੇ ਨੌਜੁਆਨਾਂ ਲਈ ਪ੍ਰੇਰਣਾ ਸ੍ਰੋਤ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਾਪਤੀਆਂ ਕਰਨ ਵਾਲੇ ਸਿੱਖ ਖਿਡਾਰੀਆਂ ਦਾ ਹਮੇਸ਼ਾ ਸਨਮਾਨ ਕਰਦੀ ਹੈ ਅਤੇ ਇਸੇ ਤਹਿਤ ਹੀ ਬਲਜਿੰਦਰ ਕੌਰ ਦਾ ਵੀ ਸਨਮਾਨ ਕੀਤਾ ਜਾਵੇਗਾ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਅਤੇ ਹੋਰ ਅਧਿਕਾਰੀਆਂ ਨੇ ਬਲਜਿੰਦਰ ਕੌਰ ਨੂੰ ਉਸ ਦੀ ਪ੍ਰਾਪਤੀ ’ਤੇ ਮੁਬਾਰਕਬਾਦ ਦਿੱਤੀ ਹੈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media