Monday, March 16, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਰਹੂਮ ਸੰਦੀਪ ਸਿੰਘ ਧਾਲੀਵਾਲ ਦੀ ਯਾਦ ‘ਚ ਅਖੰਡ ਪਾਠ

ਧਾਲੀਵਾਲ ਦੇ ਪਰਿਵਾਰਕ ਮੈਂਬਰਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੇ ਸ਼ਹਿਰ ਹਿਊਸਟਨ ਵਿੱਚ ਪਹਿਲੇ ਸਿੱਖ ਪੁਲਿਸ ਅਫ਼ਸਰ ਸੰਦੀਪ ਸਿੰਘ ਧਾਲੀਵਾਲ ਜਿਸ PPNJ1703202008ਦੀ ਸਤੰਬਰ 2019 ਡਿਊਟੀ ਦੌਰਾਨ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੀ ਯਾਦ ਵਿਚ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ।ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਮਰਹੂਮ ਧਾਲੀਵਾਲ ਦੀ ਭੈਣ ਰਣਜੀਤ ਕੌਰ, ਤਾਇਆ ਕਰਤਾਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਭੇਟ ਕੀਤੇ ਗਏ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।ਡਾ. ਰੂਪ ਸਿੰਘ ਨੇ ਕਿਹਾ ਕਿ ਸੰਦੀਪ ਸਿੰਘ ਧਾਲੀਵਾਲ ਸਿੱਖ ਪਛਾਣ ਲਈ ਕੁਰਬਾਨ ਹੋਇਆ ਹੈ, ਜਿਸ ’ਤੇ ਸਿੱਖ ਕੌਮ ਨੂੰ ਮਾਣ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾਂ ਧਾਲੀਵਾਲ ਪਰਿਵਾਰ ਦੇ ਨਾਲ ਹੈ।ਇਸ ਮੌਕੇ ਕੁਲਦੀਪ ਸਿੰਘ, ਬੀਬੀ ਸਰਬਜੀਤ ਕੌਰ, ਬੀਬੀ ਰਸ਼ਪਾਲ ਕੌਰ, ਜੋਗਿੰਦਰ ਸਿੰਘ, ਪਵਨਪ੍ਰੀਤ ਸਿੰਘ, ਗਗਨਦੀਪ ਸਿੰਘ, ਬੀਬੀ ਕੁਲਵਿੰਦਰ ਕੌਰ ਆਦਿ ਮੌਜੂਦ ਸਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …