Tuesday, March 17, 2026

ਕੋਰੋਨਾ ਵਾਇਰਸ – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਿਆਂ ‘ਚ ਸ੍ਰੀ ਅਖੰਡ ਪਾਠ ਆਰੰਭ

ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਸ਼ਵ ਅੰਦਰ ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਤੋਂ ਛੁਟਕਾਰੇ ਅਤੇ ਵਿਸ਼ਵ ਮਾਨਵਤਾ ਦੇ ਭਲੇ ਲਈ PPNJ1703202011ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ।ਇਸੇ ਤਹਿਤ ਹੀ ਇਥੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਇਆ।ਸ਼੍ਰੋਮਣੀ ਕਮੇਟੀ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਮੰਗਵਿੰਦਰ ਸਿੰਘ ਖਾਪੜਖੇੜੀ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਤੇਜ ਸਿੰਘ ਢੱਡੇ, ਕੁਲਵੰਤ ਸਿੰਘ ਮੰਨਣ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ, ਸਕੱਤਰ ਸਿੰਘ, ਸਿਮਰਜੀਤ ਸਿੰਘ ਕੰਗ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ੍ਹ ਸਰਬੱਤ ਦੇ ਭਲੇ ਲਈ ਸਾਰੇ ਗੁਰਦੁਆਰਾ ਸਾਹਿਬਾਨ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਐਲਾਨ ਕੀਤਾ ਸੀ।ਉਨ੍ਹਾਂ ਦਾ ਕਹਿਣਾ ਹੈ ਕਿ 19 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਮਨੁੱਖਤਾ ਦੀ ਸਲਾਮਤੀ ਲਈ ਅਰਦਾਸ ਕੀਤੀ ਜਾਵੇਗੀ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …