ਪਠਾਨਕੋਟ, 17 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗੀ ਡੀ.ਸੀ.ਟੀ ਸਕਿਲ ਸਕੂਲ ਡਲਹੋਜੀ ਰੋਡ ਨੇੜੇ ਅਜੈ ਮਹਾਜਨ
ਹਸਪਤਾਲ ਲਾਈਨ ਸੈਨੀ ਹਵੈਲੀ ਪਠਾਨਕੋਟ ਵਲੋ 18 ਤੋ 35 ਸਾਲ ਉਮਰ ਵਰਗ ਦੇ ਨੋਜਵਾਨਾਂ ਲਈ ਨੈਸਨਲ ਅਰਬਨ ਲਾਈਵਲੀਹੁੱਡ ਮਿਸ਼ਨ ਅਧੀਨ 6 ਮਹੀਨੇ ਦਾ ਮੁਫਤ ਕੋਰਸ ਕਰਵਾਇਆ ਜਾ ਰਿਹਾ ਹੈ।ਇਹ ਜਾਣਕਾਰੀ ਪ੍ਰਦੀਪ ਬੈਂਸ ਜ਼ਿਲਾ ਮੈਨੇਜ਼ਰ ਪੰਜਾਬ ਹੁਨਰ ਵਿਕਾਸ ਮਿਸ਼ਨ ਪਠਾਨਕੋਟ ਨੇ ਦਿੱਤੀ।
ਇਸ ਵਿੱਚ ਡਾਇਰੈਟਰ ਆਫ ਫੋਟੋਗਰਾਫੀ ਦੇ ਕੋਰਸ ਸ਼ਾਮਲ ਹਨ। ਮੁਫ਼ਤ ਕੋਰਸ ਲਈ ਰਜਿਸਟਰੇਸ਼ਨ ਅਰੰਭ ਕੀਤੀ ਗਈ ਹੈ।ਉਨਾਂ ਕਿਹਾ ਕਿ ਚਾਹਵਾਨ ਨੋਜਵਾਨ 10ਵੀਂ ਦੇ ਸਰਟੀਫਿਕੇਟਾਂ, ਬੈਂਕ ਖਾਤੇ ਦੀ ਕਾਪੀ, 4 ਫੋਟੋਆਂ ਤੇ ਅਧਾਰ ਕਾਰਡ ਲੈ ਕੇ 21 ਮਾਰਚ 2020 ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨਾਂ ਦੱਸਿਆ ਕਿ 23 ਮਾਰਚ 2020 ਤੋਂ ਇਨਾਂ ਕੋਰਸਾਂ ਲਈ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ।ਕੋਰਸ ਵਿੱਚ ਦਾਖਲ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਕਿਤਾਬਾਂ ਅਤੇ ਯੂਨੀਫਾਮ ਮੁਫ਼ਤ ਦਿੱਤੀ ਜਾਵੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media