ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ- ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗਰੈਜ਼ੂਏਟ ਖੇਤੀਬਾੜੀ ਵਿਭਾਗ ਨੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ
ਨਿਗਰਾਨੀ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ) ਨਾਗ ਕਲਾਂ ਦੇ ਸਹਿਯੋਗ ਨਾਲ ਝੋਨੇ ਦੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਜਾਗਰੂਕਤਾ ਅਭਿਆਨ ਦਾ ਆਯੋਜਨ ਕੀਤਾ ਗਿਆ।ਵਿਭਾਗ ਦੇ ਵਿਦਿਆਰਥੀਆਂ ਦੁਆਰਾ ਬੀਤੇ ਦਿਨੀਂ ਕਰਵਾਏ ਗਏ ਪ੍ਰੋਗਰਾਮ ’ਚ ਕਵਿਤਾ ਮੁਕਾਬਲੇ, ਕੂੜਾ ਨੂੰ ਵਰਤੋਂ ’ਚ ਲਿਆਉਣ ਦੇ ਤਰੀਕੇ, ਪੇਂਟਿੰਗ ਅਤੇ ਪੋਸਟਰ ਪੇਸ਼ਕਾਰੀ ਆਦਿ ਪ੍ਰਤੀਯੋਗਤਾਵਾਂ ਦਾ ਆਯੋਜਨ ਕੀਤਾ ਗਿਆ।
ਪ੍ਰੋਗਰਾਮ ਦਾ ਉਦਘਾਟਨ ਡਾ. ਮਹਿਲ ਸਿੰਘ ਅਤੇ ਡਾ. ਬੀ.ਐਸ ਢਿੱਲੋਂ ਡਾਇਰੈਕਟਰ ਕੇ.ਵੀ.ਕੇ ਨਾਗਕਲਾਂ ਨੇ ਕੀਤਾ।ਡਾ. ਢਿੱਲੋਂ ਨੇ ਕਿਹਾ ਕਿ ਅਜੋਕੇ ਸਮੇਂ ’ਚ ਅਜਿਹੀ ਜਾਗਰੂਕਤਾ ਮੁਹਿੰਮ ਚਲਾਉਣ ਦੀ ਜਰੂਰਤ ਹੈ ਤਾਂ ਜੋ ਕਿਸਾਨਾਂ ਨੂੰ ਫ਼ਸਲਾਂ ਦੇ ਰਹਿੰਦ ਖੂੰਹਦ ਨੂੰ ਖ਼ਤਮ ਕਰਨ ਲਈ ਉਪਲਬੱਧ ਪ੍ਰਬੰਧਕੀ ਤਕਨੀਕਾਂ ਬਾਰੇ ਜਾਗ੍ਰਿਤ ਕੀਤਾ ਜਾ ਸਕੇ, ਜੋ ਕਿ ਵਾਤਾਵਰਣ ਲਈ ਖ਼ਤਰੇ ਪੈਦਾ ਕਰ ਰਹੇ ਹਨ।
ਇਸ ਮੌਕੇ ਪਿ੍ਰੰ: ਡਾ. ਮਹਿਲ ਸਿੰਘ ਨੇ ਵਾਤਾਵਰਣ ਨੂੰ ਬਚਾਉਣ ਲਈ ਰਹਿੰਦ-ਖੂੰਹਦ ਪ੍ਰਬੰਧਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਇਸ ਮਕਸਦ ਦੀ ਪ੍ਰਾਪਤੀ ਲਈ ਅਗਵਾਈ ਕਰਨ ਲਈ ਉਤਸ਼ਾਹਿਤ ਕੀਤਾ।ਡਾ. ਰਮਿੰਦਰ ਕੌਰ (ਖੇਤੀਬਾੜੀ ਵਿਗਿਆਨੀ) ਅਤੇ ਡਾ. ਆਸਥਾ (ਪਲਾਂਟ ਪੈਥੋਲੋਜਿਸਟ) ਵੀ ਹਾਜ਼ਰ ਸਨ। ਇਸ ਮੌਕੇ ਵਿਭਾਗ ਦੇ ਮੁੱਖੀ ਡਾ. ਰਣਦੀਪ ਕੌਰ ਬੱਲ ਨੇ ਡਾ. ਢਿੱਲੋਂ ਦਾ ਧੰਨਵਾਦ ਕੀਤਾ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media