Wednesday, March 18, 2026

ਨਵੇਂ ਆਏ ਟ੍ਰੈਫਿਕ ਇੰਚਾਰਜ਼ ਨੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕੱਟੇ ਚਲਾਨ

ਧੂਰੀ, 17 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼ਹਿਰ ਵਿੱਚ ਨਵੇਂ ਆਏ ਟਰੈਫਿਕ ਇੰਚਾਰਜ ਨੇ ਆਉਂਦਿਆਂ ਹੀ ਸਖਤੀ ਦਿਖਾਉਂਦਿਆਂ ਟਰੈਫਿਕ ਨਿਯਮਾਂ ਦੀ PPNJ1703202017ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ।ਪਹਿਲਾਂ ਵੀ ਟਰੈਫਿਕ ਇੰਚਾਰਜ ਵਜੋਂ ਸੇਵਾ ਨਿਭਾਅ ਚੁੱਕੇ ਟਰੈਫਿਕ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਬੁਲੇਟ ਮੋਟਰਸਾਈਕਲ ਦੇ ਪਟਾਕੇ ਮਾਰਨ ਵਾਲਿਆਂ, ਬਿਨਾਂ ਨੰਬਰ ਪਲੇਟ ਵਹੀਕਲਾਂ, ਡਰਾਈਵਿੰਗ ਦੌਰਾਨ ਮੋਬਾਇਲ ਫੋਨ ਦੀ ਵਰਤੋਂ ਕਰਨ ਵਾਲਿਆਂ ਅਤੇ ਅਧੂਰੇ ਕਾਗਜਾਂ ਵਾਲਿਆਂ ਦੇ ਚਲਾਨ ਕੱਟੇ ਗਏ ਹਨ।ਉਹਨਾਂ ਕਿਹਾ ਕਿ ਬੁਲਟ ਮੋਟਰਸਾਈਕਲ ਦੇ ਪਟਾਕੇ ਮਾਰਨ ਵਾਲਿਆਂ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਸਹਾਇਕ ਥਾਣੇਦਾਰ ਮਿੱਠੂ ਸਿੰਘ ਅਤੇ ਪਰਗਟ ਸਿੰਘ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …