Thursday, October 8, 2026

ਕੋਰੋਨਾ ਦਾ ਡਰ – ਦਫਤਰਾਂ ਦੇ ਬਾਹਰ ਰੱਖੇ ਸੈਨੇਟਾਈਜ਼ਰ

ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਪੂਰੀ ਦੁਨੀਆਂ ਵਿੱਚ ਵਧੇ ਕੋਰੋਨਾ ਦੇ ਖਤਰੇ ਦੇ ਚੱਲਦਿਆਂ ਸਥਾਨਕ ਰਣਜੀਤ ਐਵਨਿਊ ਸਥਿਤ PPNJ1803202001ਐਲ.ਆਈ.ਸੀ ਦਫਤਰ ਦੇ ਗੇਟ ‘ਤੇ ਸੈਨੇਟਾਈਜ਼ਰ ਦੀਆਂ ਬੋਤਲ ਰੱਖੀਆਂ ਗਈਆਂ।ਗਾਰਡ ਵਲੋਂ ਦਫਤਰ ਦੇ ਅੰਦਰ ਜਾਣ ਵਾਲੇ ਹਰੇਕ ਵਿਅਕਤੀ ਦੇ ਹੱਥ ਇਸ ਸੈਨੇਟਾਈਜ਼ਰ ਨਾਲ ਸਾਫ ਕਰਵਾਏ ਜਾ ਰਹੇ ਹਨ।ਐਲ.ਆਈ.ਸੀ ਦੀ ਬਰਾਂਚ ਨੰਬਰ-3 ਦੇ ਮੈਨੇਜਰ ਵਿਪਨ ਸ਼ਰਮਾ ਨੇ ਦੱਸਿਆ ਕਿ ਆਮ ਜਨਤਾ ਦੀ ਸਿਹਤ ਸਬੰਧੀ ਜਿਲਾ ਪ੍ਰਸਾਸ਼ਨ ਵਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਜਿਥੇ ਦਫਤਰ ਆਉਣ ਵਾਲਿਆਂ ਨੂੰ ਕੋਰੋਨਾ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਸਫਾਈ ਲਈ ਸੈਨੇਟਾਈਜ਼ਰ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …