ਚੰਡੀਗੜ, 18 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਵਲੋਂ ਅਗਲੇ ਦੋ ਸਾਲਾਂ ਵਿੱਚ ਇੱਕ ਲੱਖ ਸਰਕਾਰੀ ਖਾਲੀ ਅਸਾਮੀਆਂ ਨੂੰ ਭਰਨ ਸੰਬੰਧੀ
ਕੀਤੇ ਐਲਾਨ ਦੀ ਸਲਾਘਾ ਕਰਦਿਆਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਅਧੀਨ `ਯੋਗਤਾ ਤੇ ਪਾਰਦਰਸ਼ਤਾ` ਭਰਤੀ ਪ੍ਰਕਿਰਿਆ ਦੀ ਵਿਸ਼ੇਸ਼ਤਾ ਰਹੀ ਹੈ।ਉਨਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਪੀ.ਐਸ.ਐਸ.ਐਸ.ਬੀ ਵਲੋਂ ਕੀਤੀ ਭਰਤੀ ਉਕਤ ਸਿਧਾਂਤਾਂ ਦੇ ਅਧਾਰ `ਤੇ ਕੀਤੀ ਗਈ ਹੈ ਅਤੇ ਬੋਰਡ ਭਵਿੱਖ ਵਿੱਚ ਵੀ ਮੁੱਖ ਮੰਤਰੀ ਦੇ ਦਿਸ਼ਟੀਕੋਣ ਅਨੁਸਾਰ ਭਰਤੀ ਪ੍ਰਕਿਰਿਆ ਜਾਰੀ ਰਖੇਗਾ।ਬਹਿਲ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਦੀ ਸੇਵਾ ਮੁਕਤੀ ਦੀ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕਰਨ ਦਾ ਫੈਸਲਾ ਨੌਜਵਾਨਾਂ ਲਈ ਵਧਰੇ ਨੌਕਰੀਆਂ ਦੇ ਮੌਕੇ ਪੈਦਾ ਕਰੇਗਾ।
ਲੋਕਪਾਲ ਅਤੇ ਐਂਟੀ ਰੈਡ ਟੇਪ ਲੈਜੀਸਲੇਸ਼ਨ ਲਾਗੂ ਕਰਨ ਦੇ ਪੰਜਾਬ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਦਿਆਂ ਉਨਾਂ ਕਿਹਾ ਕਿ ਇਹ ਸਰਕਾਰੀ ਕੰਮਕਾਜ ਵਿੱਚ ਹੋਰ ਪਾਰਦਰਸਤਾ ਲਿਆਉਣ ‘ਚ ਸਹਾਈ ਹੋਵੇਗਾ।ਉਨਾਂ ਕਿਹਾ ਕਿ ਪੰਜਾਬ ਲੋਕਾਯੁਕਤ ਬਿੱਲ 2020 ਵਿੱਚ ਮੁੱਖ ਮੰਤਰੀ, ਮੰਤਰੀਆਂ, ਗੈਰ-ਸਰਕਾਰੀ ਅਤੇ ਸੂਬੇ ਦੇ ਸਾਰੇ ਅਧਿਕਾਰੀਆਂ ਸਮੇਤ ਹਰੇਕ ਪੱਧਰ ਦੇ ਕਰਮਚਾਰੀਆਂ ਨੂੰ ਸ਼ਾਮਲ ਕੀਤਾ ਜਾਵੇਗਾ।ਜਿਸ ਨਾਲ ਸ਼ਾਸਨ ਦੇ ਕੰਮ-ਕਾਜ ਨੂੰ ਵਧੀਆ ਤਰੀਕੇ ਨਾਲ ਕਰਨ ਅਤੇ ਭ੍ਰਿਸਟਾਚਾਰ ਨੂੰ ਰੋਕਣ ਵਿੱਚ ਸਹਾਇਤਾ ਮਿਲੇਗੀ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media