Tuesday, November 24, 2026

ਈਪੋਜ ਮਸ਼ੀਨ ਦੀ ਵਰਤੋਂ ਤੋਂ ਪਹਿਲਾਂ ਲਾਭਪਾਤਰੀਆਂ ਦੇ ਹੱਥ ਸਾਫ ਕਰਵਾਉਣਗੇ ਡੀਪੂ ਹੋਲਡਰ

ਪਠਾਨਕੋਟ, 18 ਮਾਰਚ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਬਿਮਾਰੀ ਦੇ ਵਿਸਥਾਰ ਨੂੰ ਰੋਕਣ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ PPNJ1803202006ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਖੁਰਾਕ ਤੇ ਸਪਲਾਈ ਦਫਤਰ ਵੱਲੋਂ ਜਿਲ੍ਹਾ ਪਠਾਨਕੋਟ ਦੇ ਸਾਰੇ ਡੀਪੂ ਹੋਲਡਰਾਂ ਨੂੰ ਸਖਤੀ ਨਾਲ ਆਦੇਸ਼ ਦਿੱਤੇ ਗਏ ਹਨ ਕਿ ਰਾਸ਼ਨ ਦੀ ਵੰਡ ਕਰਨ ਲਈ ਲਾਭਪਾਤਰੀ ਦੇ ਪਹਿਲਾ ਚੰਗੀ ਤਰ੍ਹਾਂ ਹੱਥ ਸਾਫ ਕਰਵਾਏ ਜਾਣ ਅਤੇ ਉਸ ਤੋਂ ਬਾਅਦ ਹੀ ਈਪੋਜ ਮਸ਼ੀਨ ਦੀ ਵਰਤੋਂ ਕੀਤੀ ਜਾਵੇ।ਸੁਖਜਿੰਦਰ ਸਿੰਘ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਵਿੱਚ ਚੱਲ ਰਹੇ ਹਰੇਕ ਸਰਕਾਰੀ ਰਾਸ਼ਨ ਡੀਪੂ ਹੋਲਡਰਾਂ ਨੂੰ ਈਪੋਜ ਮਸ਼ੀਨ ਦਾ ਪ੍ਰਯੋਗ ਕਰਨ ਤੋਂ ਪਹਿਲਾ ਲਾਭਪਾਤਰੀ ਦੇ ਹੱਥ ਸਾਫ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …