ਸੰਗਰੂਰ, 18 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਿਲ੍ਹਾ ਮੈਜਿਸਟਰੇਟ ਘਨਸ਼ਿਆਮ ਥੋਰੀ ਨੇ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਆਮ ਲੋਕਾਂ ‘ਚ ਫੈਲਣ ਤੋਂ
ਰੋਕਣ ਲਈ ਜ਼ਿਲ੍ਹਾ ਸੰਗਰੂਰ ਦੇ ਅੰਦਰ ਹਰ ਤਰ੍ਹਾਂ ਦੇ ਕੋਚਿੰਗ ਸੈਂਟਰ, ਆਈਲੈਟਸ ਸੈਂਟਰ, ਟਿਊਸ਼ਨ ਸੈਂਟਰ ਅਤੇ ਡਾਂਸਿੰਗ ਸੈਂਟਰ ਆਦਿ 31 ਮਾਰਚ ਤੱਕ ਤੁਰੰਤ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਭ ਤੋਂ ਪਹਿਲਾਂ ਆਪਣੇ ਤੇ ਆਪਣੇ ਪਰਿਵਾਰ, ਮਿੱਤਰ, ਸਾਥੀ ਅਤੇ ਸਮਾਜ ਦਾ ਖ਼ਿਆਲ ਰੱਖਿਆ ਜਾਵੇ ਅਤੇ ਆਪਣੇ ਹੱਥਾਂ ਨੂੰ ਸਮੇਂ ਸਮੇਂ `ਤੇ ਸਾਬਣ ਤੇ ਪਾਣੀ ਨਾਲ ਸਾਫ਼ ਕੀਤਾ ਜਾਵੇ, ਬਿਨਾਂ ਹੱਥ ਸਾਫ਼ ਕੀਤੇ ਆਪਣੇ ਚਿਹਰੇ ਨੂੰ ਛੂਹਣ ਤੋਂ ਪਰਹੇਜ਼ ਕੀਤਾ ਜਾਵੇ, ਇੱਕ ਦੂਜੇ ਤੋਂ ਘੱਟੋ-ਘੱਟ ਇੱਕ ਮੀਟਰ ਦਾ ਫਾਸਲਾ ਰੱਖਿਆ ਜਾਵੇ, ਗੈਰ ਜ਼ਰੂਰੀ ਯਾਤਰਾ ਤੋਂ ਬਚਿਆ ਜਾਵੇ ਅਤੇ ਕਿਸੇ ਭੀੜ ਵਿੱਚ ਸ਼ਾਮਲ ਨਾ ਹੋਇਆ ਜਾਵੇ।ਇਸ ਤੋਂ ਇਲਾਵਾ ਕੋਵਿਡ ਦੇ ਲੱਛਣ (ਖਾਂਸੀ, ਜੁਕਾਮ ਤੇ ਬੁਖਾਰ) ਹੋਣ `ਤੇ ਹੈਲਪਲਾਈਨ ਨੰਬਰ 104 `ਤੇ ਸੰਪਰਕ ਕੀਤਾ ਜਾਵੇ।ਸਮੂਹ ਰੈਸਟੋਰੈਂਟ, ਹੋਟਲਾਂ, ਮੈਰਿਜ ਪੈਲਸਾਂ, ਕਲੱਬ ਆਦਿ ਵਿੱਚ 50 ਤੋਂ ਵੱਧ ਵਿਅਕਤੀਆਂ ਦਾ ਇਕੱਠ ਨਾ ਕੀਤਾ ਜਾਵੇ ਅਤੇ ਹਰ ਵਿਅਕਤੀ ਨੂੰ ਘੱਟੋ ਘੱਟ ਇੱਕ ਮੀਟਰ ਦੀ ਦੂਰੀ ਤੇ ਬਿਠਾਇਆ ਜਾਵੇ।ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਹਰੇਕ ਧਾਰਮਿਕ ਸਥਾਨ ਗੁਰਦੁਆਰਾ, ਮੰਦਿਰ, ਮਸਜਿਦ, ਗਿਰਜਾਘਰ, ਡੇਰੇ ਆਦਿ ਵਲੋਂ ਲਾਊਡ ਸਪੀਕਰਾਂ ਰਾਹੀਂ ਲੋਕਾਂ ਨੂੰ ਕੋਵਿਡ-19 ਤੋਂ ਬਚਾਅ ਲਈ ਸੂਚਿਤ ਕੀਤਾ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media