Wednesday, July 8, 2026

ਸੂਬੇ ਵਿੱਚ 20 ਮਾਰਚ ਦੀ ਅੱਧੀ ਰਾਤ ਤੋਂ ਸਾਰੇ ਸਰਕਾਰੀ ਟਰਾਂਸਪੋਰਟ ਦੀ ਆਵਾਜਾਈ `ਤੇ ਰੋਕ

ਟੈਕਸੀ ਤੇ ਸਾਇਕਲ ਰਿਕਸ਼ਾ ਨੂੰ ਇਸ ਪਾਬੰਦੀ ਤੋਂ ਛੋਟ

ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਮੰਤਰੀ ਸਮੂਹ ਨੇ ਦੇਸ਼ ਵਿੱਚ ਕੋਵਿਡ-19 ਦੇ ਵਧ ਰਹੇ ਖਤਰੇ ਦਾ ਗੰਭੀਰ ਨੋਟਿਸ ਲੈਂਦਿਆਂ ਮੰਤਰੀ ਸਮੂਹ ਨੇ ਅੱਜ Amarnath Bus Attackਲੋਕਾਂ ਨੂੰ ਬਿਨਾਂ ਕਿਸੇ ਐਮਰਜੈਂਸੀ ਦੇ ਘਰਾਂ ਤੋਂ ਬਾਹਰ ਜਾਣ ਤੋਂ ਰੋਕਣ ਲਈ ਸਖ਼ਤ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਸੂਬੇ ਵਿੱਚ 20 ਮਾਰਚ ਦੀ ਅੱਧੀ ਰਾਤ ਤੋਂ ਸਾਰੇ ਸਰਕਾਰੀ ਟਰਾਂਸਪੋਰਟ (ਸਾਰਕਾਰੀ ਤੇ ਪ੍ਰਾਈਵੇਟ ਬੱਸਾਂ) ਦੀ ਆਵਾਜਾਈ `ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸੇ ਤਰਾਂ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਰੀਆਂ ਬੋਰਡ ਪ੍ਰੀਖਿਆਵਾਂ ਨੂੰ 31 ਮਾਰਚ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।ਸਰਕਾਰੀ ਦਫਤਰਾਂ ਵਿੱਚ ਸਾਰੇ ਪ੍ਰਕਾਰ ਦੀਆਂ `ਪਬਲਿਕ ਡੀਲਿੰਗ` ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਗਿਆ ਹੈ।
ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸੂਬੇ ਵਿੱਚ ਸ਼ੱਕੀ ਮਾਮਲਿਆਂ ਵਿੱਚ ਹੋ ਰਹੇ ਵਾਧੇ ਦੇ ਮੱਦੇਨਜ਼ਰ, ਮੰਤਰੀ ਸਮੂਹ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਇਹ ਮੀਟਿੰਗ ਕੀਤੀ।ਉਹਨਾਂ ਕਿਹਾ ਕਿ ਮੰਤਰੀ ਸਮੂਹ ਨੇ ਫੈਸਲਾ ਲਿਆ ਕਿ ਲੋਕਾਂ ਨੂੰ ਐਡਵਾਈਜ਼ਰੀ ਜਾਰੀ ਕਰਨ ਦਾ ਸਮਾਂ ਲੰਘ ਚੁੱਕਾ ਹੈ ਅਤੇ ਹੁਣ ਸਖ਼ਤ ਕਦਮ ਚੁੱਕਣ ਦਾ ਸਮਾਂ ਹੈ।ਮੰਤਰੀ ਸਮੂਹ ਨੇ ਫੈਸਲਾ ਕੀਤਾ ਕਿ ਲੋਕਾਂ ਨੂੰ ਬਿਨਾਂ ਕਿਸੇ ਐਮਰਜੈਂਸੀ ਤੋਂ ਘਰਾਂ ਤੋਂ ਬਾਹਰ ਨਿਕਲਣ ਤੋਂ ਰੋਕਣਾ ਸਖ਼ਤ ਜ਼ਰੂਰੀ ਹੈ।ਇਸ ਲਈ ਮੰਤਰੀ ਸਮੂਹ ਨੇ 20 ਮਾਰਚ ਦੀ ਅੱਧੀ ਰਾਤ ਤੋਂ ਸਾਰੇ ਸਰਕਾਰੀ ਟਰਾਂਸਪੋਰਟ ਦੀ ਆਵਾਜਾਈ (ਸਰਕਾਰੀ ਤੇ ਪ੍ਰਾਈਵੇਟ ਬੱਸਾਂ) `ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ।ਪਰ ਟੈਕਸੀ ਅਤੇ ਸਾਇਕਲ ਰਿਕਸ਼ਾ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ।
             ਮੀਟਿੰਗ ਦੌਰਾਨ ਮੰਤਰੀ ਸਮੂਹ ਦੇ ਮੈਂਬਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਬਲਬੀਰ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ ਅਤੇ ਭਾਰਤ ਭੂਸ਼ਣ ਆਸ਼ੂ ਅਤੇ ਸਾਰੇ ਕੈਬਨਿਟ ਮੰਤਰੀਆਂ ਦੇ ਨਾਲ ਨਾਲ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ, ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸਿਵਾ ਪ੍ਰਸਾਦ, ਮੈਡੀਕਲ ਸਿੱਖਿਆ ਅਤੇ ਖੋਜ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ, ਸਕੂਲ ਸਿੱਖਿਆ ਦੇ ਸਕੱਤਰ ਕ੍ਰਿਸ਼ਨ ਕੁਮਾਰ, ਪੀ.ਐਚ.ਐਸ.ਸੀ ਦੇ ਐਮ.ਡੀ ਮਨਵੇਸ਼ ਸਿੰਘ ਸਿੱਧੂ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਸਕੱਤਰ ਸਿਹਤ ਕੁਮਾਰ ਰਾਹੁਲ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਅਤੇ ਸਿਹਤ ਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ. ਅਵਨੀਤ ਕੌਰ ਸ਼ਾਮਲ ਸਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …