ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) -ਮੈਡੀਕਲ ਕਾਲਜਾਂ ਵਿੱਚ ਪਹਿਲੇ ਅਤੇ ਦੂਜੇ ਸਾਲ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਮੁਲਤਵੀ ਕਰ ਦਿੱਤੀਆਂ
ਗਈਆਂ ਹਨ ਜਦਕਿ ਤੀਜੇ ਅਤੇ ਚੌਥੇ ਸਾਲ ਦੀਆਂ ਕਲਾਸਾਂ ਜਾਰੀ ਰੱਖੀਆਂ ਜਾਣਗੀਆਂ।
ਇਸੇ ਤਰਾਂ ਨਰਸਿੰਗ ਕਾਲਜਾਂ ਵਿੱਚ ਪਹਿਲੇ ਸਾਲ ਦੇ ਵਿਦਿਆਰਥੀਆਂ ਦੀਆਂ ਕਲਾਸਾਂ 31 ਮਾਰਚ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ।ਪਰ ਦੂਜੇ ਸਾਲ ਤੋਂ ਨਰਸਿੰਗ ਵਿਦਿਆਰਥੀਆਂ ਦੀਆਂ ਕਲਾਸਾਂ ਜਾਰੀ ਰੱਖੀਆਂ ਜਾਣਗੀਆਂ।ਮੈਡੀਕਲ ਕਾਲਜਾਂ ਦੇ ਤੀਜੇ ਅਤੇ ਚੌਥੇ ਸਾਲ ਦੇ ਵਿਦਿਆਰਥੀਆਂ ਨੂੰ ਕੋਵਿਡ-19 ਦੇ ਪੀੜਤਾਂ ਦੀ ਦੇਖ-ਭਾਲ ਲਈ ਸਿਖਲਾਈ ਦਿੱਤੀ ਜਾ ਰਹੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media