Thursday, July 9, 2026

ਵਿਦੇਸ਼ੀ ਯਾਤਰਾ ਤੋਂ ਪੰਜਾਬ ਪਰਤੇ ਲੋਕਾਂ ਲਈ ਘਰ ‘ਚ ਅਲੱਗ ਰਹਿਣਾ ਲਾਜ਼ਮੀ

ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਮੰਤਰੀ ਸਮੂਹ ਨੇ ਸਾਰੇ ਪ੍ਰਵਾਸੀ ਭਾਰਤੀਆਂ ਅਤੇ ਪਿਛਲੇ 15 ਦਿਨਾਂ ਦੌਰਾਨ ਕਿਸੇ ਵੀ ਦੇਸ਼ ਤੋਂ ਪਰਤੇ ਯਾਤਰੀਆਂ Tandrusat Punjabਲਈ 14 ਦਿਨਾਂ ਤੱਕ ਆਪਣੇ ਘਰਾਂ ਵਿਚ ਅਲੱਗ ਰਹਿਣ ਸਬੰਧੀ ਹੋਮ ਕੁਆਰੰਟੀਨ ਪ੍ਰੋਟੋਕੋਲ ਨੂੰ ਸਖਤੀ ਨਾਲ ਲਾਗੂ ਕਰਨ ਦਾ ਫੈਸਲਾ ਕੀਤਾ ਹੈ।ਅਜਿਹੇ ਸਾਰੇ ਪ੍ਰਵਾਸੀ ਭਾਰਤੀਆਂ ਅਤੇ ਯਾਤਰੀਆਂ ਨੂੰ ਅਮਿੱਟ ਸਿਆਹੀ ਨਾਲ ਲਾਜ਼ਮੀ ਮੋਹਰ ਲਗਾਉਣ ਦਾ ਵੀ ਫੈਸਲਾ ਲਿਆ ਗਿਆ ਹੈ ਤਾਂ ਜੋ ਬਾਹਰ ਨਿਕਲਣ ਦੀ ਸੂਰਤ ਵਿੱਚ ਉਨਾਂ ਦੀ ਪਛਾਣ ਕੀਤੀ ਜਾ ਸਕੇ।ਸੂਬਾ ਸਰਕਾਰ ਨੇ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਪ੍ਰਵਾਸੀ ਭਾਰਤੀ ਅਤੇ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ `ਤੇ ਨਜ਼ਰ ਰੱਖਣ ਅਤੇ ਉਨਾਂ ਬਾਰੇ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕਰਨ ਤਾਂ ਜੋ ਲੋਕਾਂ ਦੀ ਸੁਰੱਖਿਆ ਹਿੱਤ ਉਹਨਾਂ ਨੂੰ ਨਿਗਰਾਨੀ ਹੇਠ ਰੱਖਿਆ ਜਾ ਸਕੇ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …