Thursday, July 9, 2026

ਕੋਰੋਨਾ ਵਾਇਰਸ ਤੋਂ ਸੁਚੇਤ ਰਹਿਣ ਦੀ ਲੋੜ, ਘਬਰਾਉਣ ਦੀ ਨਹੀਂ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਨੀਆਂ ਭਰ ਵਿੱਚ ਫੈਲੇ ਕਰੋਨਾ ਵਾਇਰਸ ਦੇ ਖ਼ਤਰੇ ਨੂੰ ਮੱਦੇਨਜ਼ਰ ਰੱਖਦੇ ਪੰਜਾਬ ਦੇ ਮੁੱਖ ਮੰਤਰੀ Shivdular Singh DCਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਬਿਮਾਰੀ ਦੇ ਟਾਕਰੇ ਲਈ ਪੂਰੀ ਤਿਆਰੀ ਰੱਖਣ ਦੇ ਦਿੱਤੇ ਆਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਉਨਾਂ ਦੀ ਟੀਮ ਜਿੱਥੇ ਹਾਵਈ ਅੱਡੇ ‘ਤੇ ਆ ਰਹੇ ਯਾਤਰੀਆਂ ਨੂੰ ਵੱਖਰੇ ਰੱਖਣ ਦਾ ਬੰਦੋਬਸਤ ਕਰ ਰਹੀ ਹੈ, ਉਥੇ ਲੋਕਾਂ ਨੂੰ ਇਸ ਤੋਂ ਬਚਣ ਲਈ ਜਾਗਰੂਕਤਾ ਲਹਿਰ ਵੀ ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸੇ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਟੀਮਾਂ ਵੀ ਕੰਮ ਕਰ ਰਹੀਆਂ ਹਨ।
               ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਹਾਲੇ ਕੋਈ ਗੰਭੀਰ ਖਤਰਾ ਨਹੀਂ ਹੈ, ਪਰ ਫਿਰ ਵੀ ਸਾਨੂੰ ਸੁਚੇਤ ਰਹਿਣ ਦੀ ਜਰੂਰਤ ਹੈ।ਸਿਵਲ ਸਰਜਨ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਇਸ ਵਾਇਰਸ ਤੋਂ ਬਚਣ ਲਈ ਜ਼ਰੂਰੀ ਹੈ ਕਿ ਕਿਸੇ ਨਾਲ ਹੱਥ ਨਾ ਮਿਲਾਓ, ਗਲੇ ਨਾ ਮਿਲੋ, ਕਿਸੇ ਖਾਲੀ ਜਗ੍ਹਾ ‘ਤੇ ਨਾ ਥੁੱਕੋ, ਖਾਂਸੀ, ਬੁਖਾਰ ਵਾਲੇ ਵਿਅਕਤੀ ਨੂੰ ਇਕੱਠ ਵਾਲੀ ਜਗ੍ਹਾ ’ਤੇ ਨਾ ਜਾਓ ਅਤੇ ਘੱਟੋ-ਘੱਟ ਇਕ ਮੀਟਰ ਦੀ ਦੂਰੀ ਬਣਾ ਕੇ ਰਹਿਣਾ ਚਾਹੀਦਾ ਹੈ। ਖੰਘਦੇ ਤੇ ਛਿੱਕਦੇ ਸਮੇਂ ਰੁਮਾਲ ਨਾਲ ਨੱਕ ਅਤੇ ਮੂੰਹ ਨੂੰ ਢੱਕੋ।ਖਾਂਸੀ, ਬੁਖਾਰ ਵਾਲੇ ਵਿਅਕਤੀ ਨੂੰ ਖੁਦ ਨੇੜੇ ਸਰਕਾਰੀ ਹਸਪਤਾਲ ਵਿੱਚ ਪਹੁੰਚ ਕਰਨੀ ਚਾਹੀਦੀ ਹੈ।ਪਾਲਤੂ ਅਤੇ ਜੰਗਲੀ ਜਾਨਵਰਾਂ ਨਾਲ ਅਸੁਰੱਖਿਅਤ ਸੰਪਰਕ ਨਾ ਰੱਖੋ।ਸ਼ੱਕੀ ਮਰੀਜ਼ ਮਾਸਕ ਦਾ ਪ੍ਰਯੋਗ ਕਰੇ ਅਤੇ ਦੂਜੇ ਵਿਅਕਤੀਆਂ ਤੋ ਦੂਰੀ ਬਣਾ ਕੇ ਰੱਖੇ।ਇਸ ਤੋਂ ਇਲਾਵਾ ਭੀੜ-ਭਾੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਪਰਹੇਜ਼ ਕੀਤਾ ਜਾਣਾ ਚਾਹੀਦਾ ਹੈ।ਜੇ ਕਿਸੇ ਦੇ ਉਪਰੋਕਤ ਲਿਖੇ ਲੱਛਣ ਹੋਣ ਤਾਂ ਮਰੀਜ਼ ਨੂੰ ਇਕੱਲਾ ਰੱਖਿਆ ਜਾਵੇ ਅਤੇ ਤਰੁੰਤ ਹੀ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …