ਸੰਗਰੂਰ, 20 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰੋਨਾ ਵਾਇਰਸ ਤੋਂ ਬਚਾਅ ਦੇ ਢੰਗਾਂ ਬਾਰੇ ਵਿਆਪਕ
ਪੱਧਰ `ਤੇ ਜਾਗਰੂਕਤਾ ਪੈਦਾ ਕਰਨ ਦੀ ਮੁਹਿੰਮ ਨੂੰ ਜ਼ਿਲ੍ਹਾ ਸੰਗਰੂਰ ਵਿਚ ਜ਼ਮੀਨੀ ਪੱਧਰ `ਤੇ ਤੇਜ਼ ਕਰਦਿਆਂ ਸਿਖਲਾਈ ਪ੍ਰਾਪਤ ਟੀਮਾਂ ਵਲੋਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿਚ ਲੋਕਾਂ ਨੂੰ ਸੁਚੇਤ ਕੀਤਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੂਰੇ ਸੰਗਰੂਰ ਜ਼ਿਲ੍ਹੇ ਵਿਚ ਫਿਲਹਾਲ ਕੋਵਿਡ-19 ਬਿਮਾਰੀ ਦਾ ਕੋਈ ਵੀ ਮਰੀਜ਼ ਨਹੀਂ ਮਿਲਿਆ।ਪਰ ਜ਼ਿਲ੍ਹਾ ਵਾਸੀਆਂ ਨੂੰ ਇਸ ਤੋਂ ਬਚਣ ਲਈ ਸਾਵਧਾਨੀ ਵਰਤਣੀ ਚਾਹੀਦੀ ਹੈ ਤਾਂ ਜੋ ਇਸ ਤੋਂ ਪੈਦਾ ਹੋਏ ਖ਼ਤਰੇ ਨੂੰ ਟਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਸਪੈਸ਼ਲ ਟੀਮਾਂ ਵੱਲੋਂ ਲਗਾਤਾਰ ਇਸ ਬਿਮਾਰੀ ਨੂੰ ਫੈਲਣ ਦੇ ਖ਼ਤਰੇ ਨੂੰ ਲੈ ਕੇ ਚੌਕਸੀ ਵਰਤੀ ਜਾ ਰਹੀ ਹੈ ਅਤੇ ਇਸ ਦੀ ਮਾਰ ਹੇਠ ਆਏ ਵੱਖ ਵੱਖ ਦੇਸ਼ਾਂ ਦਾ ਦੌਰਾ ਕਰਕੇ ਜ਼ਿਲ੍ਹੇ ਵਿਚ ਪਰਤਣ ਵਾਲੇ ਲੋਕਾਂ `ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭੀੜ-ਭੜੱਕੇ ਵਾਲੀਆਂ ਥਾਵਾਂ `ਤੇ ਨਾ ਜਾਣ ਅਤੇ ਧਾਰਮਿਕ ਜਾਂ ਸਮਾਜਿਕ ਸਮਾਗਮਾਂ `ਚ ਇਕੱਠ ਨਾ ਕੀਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਇਰਸ ਤੋਂ ਨਾ ਘਬਰਾਉਣ, ਪਰ ਸੁਚੇਤ ਜ਼ਰੂਰ ਰਹਿਣ। ਇਸ ਮੌਕੇ ਸਿਵਲ ਸਰਜਨ ਡਾ. ਰਾਜ ਕੁਮਾਰ ਨੇ ਦੱਸਿਆ ਕਿ ਮਾਸਕ ਦਾ ਪ੍ਰਯੋਗ ਜ਼ੁਕਾਮ, ਬੁਖਾਰ ਜਾਂ ਸਾਹ ਦੀ ਤਕਲੀਫ਼ ਆਉਣ `ਤੇ ਹੀ ਕੀਤਾ ਜਾਣਾ ਜ਼ਰੂਰੀ ਹੈ ਜਾਂ ਫਿਰ ਵਾਇਰਸ ਦੇ ਲੱਛਣਾਂ ਤੋਂ ਪੀੜਤ ਵਿਅਕਤੀ ਕੋਲ ਜਾਣ ਸਮੇਂ ਵਰਤਣਾ ਚਾਹੀਦਾ ਹੈ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਾਲਤੂ ਅਤੇ ਜੰਗਲੀ ਜਾਨਵਰਾਂ ਨਾਲ ਅਸੁਰੱਖਿਅਤ ਸੰਪਰਕ ਰੱਖਣ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਸਬੰਧੀ ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਜਾਂ ਸਿਹਤ ਵਿਭਾਗ ਦੇ ਟੋਲ ਫਰੀ ਹੈਲਪ ਲਾਈਨ ਨੰਬਰ 104 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media