Saturday, September 26, 2026

ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਡਾਇਲਸਿਸ ਯੂਨਿਟ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਥਾਨਕ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ PPNJ2003202007ਚਾਟੀਵਿੰਡ ਗੇਟ ਵਿਖੇ ਮਰੀਜ਼ਾਂ ਦੀ ਸਹੂਲਤ ਲਈ ਡਾਇਲਸਿਸ ਯੂਨਿਟ ਸਥਾਪਤ ਕੀਤਾ ਗਿਆ ਹੈ।ਇਸ ਯੂਨਿਟ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਕੀਤਾ ਗਿਆ।ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੇ ਐਡੀਸ਼ਨਲ ਸਕੱਤਰ ਡਾ. ਏ.ਪੀ ਸਿੰਘ ਅਤੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਬਲਜੀਤ ਸਿੰਘ ਵੀ ਹਾਜ਼ਰ ਸਨ।
                ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਦੇ ਨਾਲ-ਨਾਲ ਸ਼ਹਿਰ ਅੰਦਰ ਚਾਟੀਵਿੰਡ ਗੇਟ ਸਥਿਤ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੀ ਸੇਵਾਵਾਂ ਦੇ ਰਿਹਾ ਹੈ।ਇਸ ਹਸਪਤਾਲ ਵਿਖੇ ਵੱਖ-ਵੱਖ ਵਿਭਾਗ ਸਥਾਪਤ ਹਨ।ਇਸ ਦੇ ਵਿਸਥਾਰ ਵਜੋਂ ਹੁਣ ਇਥੇ ਡਾਇਲਸਿਸ ਯੂਨਿਟ ਵੀ ਸਥਾਪਤ ਕਰ ਦਿੱਤਾ ਗਿਆ ਹੈ।ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਲੋੜਵੰਦ ਮਰੀਜ਼ਾਂ ਦੀ ਮੰਗ ਨੂੰ ਵੇਖਦਿਆਂ ਹਸਪਤਾਲ ਵਿਖੇ ਡਾਇਲਸਿਸ ਯੂਨਿਟ ਸਥਾਪਤ ਕਰਕੇ ਦੋ ਨਵੀਆਂ ਅਤਿ-ਅਧੁਨਿਕ ਤਕਨੀਕ ਦੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਇਸ ਵਿਭਾਗ ਦੀ ਜਿੰਮੇਵਾਰੀ ਡਾ. ਮਨਿੰਦਰ ਸਿੰਘ ਨੂੰ ਸੌਂਪੀ ਗਈ ਹੈ, ਜੋ ਇਸ ਖੇਤਰ ਦੇ ਮਾਹਿਰ ਹਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …