Saturday, September 26, 2026

ਨਿਰਭੈਆ ਮਾਮਲੇ ਦੇ 4 ਦੋਸ਼ੀਆਂ ਨੂੰ ਫਾਂਸੀ ‘ਤੇ ਲਟਕਾਏ ਜਾਣ ‘ਤੇ ਖੁਸ਼ੀ ਦਾ ਇਜ਼ਹਾਰ

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਨਿਰਭੈਆ ਜਬਰ ਜਨਾਹ ਮਾਮਲੇ ਦੇ 4 ਦੋਸ਼ੀਆਂ ਨੂੰ ਫਾਂਸੀ ‘ਤੇ ਲਟਕਾਏ ਜਾਣ ਤੋਂ ਬਾਅਦ ਪੂਰੇ ਦੇਸ਼ PPNJ2103202002ਵਿੱਚ ਖੁਸ਼ੀ ਦੀ ਲਹਿਰ ਹੈ।ਐਂਟੀ ਕਰਾਈਮ ਅਤੇ ਐਨੀਮਲ ਪ੍ਰੋਟੈਕਸ਼ਨ ਦੇ ਪੰਜਾਬ ਪ੍ਰਧਾਨ ਡਾ. ਰੋਹਨ ਮਹਿਰਾ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ।ਭਾਰਤੀ ਨਿਆਂਪਾਲਿਕਾ ਦਾ ਧੰਨਵਾਦ ਕਰਦਿਆਂ ਡਾ. ਰੋਹਨ ਨੇ ਕਿਹਾ ਕਿ ਨਿਰਭੈਆ ਦੇ ਪਰਿਵਾਰ ਨੂੰ ਇਨਸਾਫ ਲੈਣ ਲਈ 7 ਸਾਲ ਤੱਕ ਇੰਤਜ਼ਰ ਕਰਨਾ ਪਿਆ, ਜੋ ਮੰਦਭਾਗਾ ਹੈ।ਉਨਾਂ ਕਿਹਾ ਕਿ ਅਜਿਹੇ ਦੋਸ਼ੀਆਂ ਨੂੰ 7 ਦਿਨਾਂ ਵਿੱਚ ਹੀ ਮੋਤ ਦੀ ਸਜ਼ਾ ਦੇ ਦੇਣੀ ਚਾਹੀਦੀ ਹੈ।ਇਸ ਮੋਕੇ ਕੇਸ਼ਵ ਕੋਹਲੀ, ਅਜੇ ਸ਼ਿੰਗਾਰੀ, ਸੁਮਿਤ ਸ਼ਰਮਾ, ਲਕਸ਼ ਸ਼ਿੰਗਾਰੀ, ਰਾਜਵਿੰਦਰ ਕੌਰ, ਸਾਹਿਬ ਸਿੰਘ, ਮਨਰਾਜ ਤੇ ਯੁਵਰਾਜ ਤੋਂ ਇਲਾਵ ਸੰਸਥਾ ਦੇ ਹੋਰ ਮੈਂਬਰ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …