Tuesday, February 24, 2026

ਬੇਲੋੜੀ ਖ਼ਰੀਦਦਾਰੀ ਕਰਕੇ ਜਮ੍ਹਾਂਖੋਰੀ ਤੋਂ ਪ੍ਰਹੇਜ਼ ਕਰਨ ਲੋਕ – ਦੀਪਤੀ ਉਪਲ

ਪ੍ਰਸ਼ਾਸਨ ਸਾਰੀਆਂ ਜ਼ਰੂਰੀ ਵਸਤਾਂ ਤੇ ਦਵਾਈਆਂ ਦੀ ਲਗਾਤਾਰ ਸਪਲਾਈ ਲਈ ਵਚਨਬੱਧ

ਕਪੂਰਥਲਾ, 21 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਕਿਹਾ ਹੈ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ Deepti Uppal Dc 2ਨੂੰ ਰੋਕਣ ਲਈ ਜ਼ਿਲ੍ਹੇ ਵਿਚ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਇਸ ਸਬੰਧੀ ਸਾਰੇ ਢੁਕਵੇਂ ਕਦਮ ਚੁੱਕੇ ਗਏ ਹਨ।ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿਚ ਨਾ ਆਉਣ ਅਤੇ ਜ਼ਰੂਰੀ ਸਾਮਾਨ ਅਤੇ ਵਸਤਾਂ ਦੀ ਬੇਲੋੜੀ ਖ਼ਰੀਦਦਾਰੀ ਨਾ ਕਰਨ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿਚ ਫਲ, ਸਬਜ਼ੀਆਂ, ਦੁੱਧ, ਦਵਾਈਆਂ ਅਤੇ ਹੋਰ ਖਾਣ-ਪੀਣ ਵਾਲੀ ਸਮੱਗਰੀ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹਨ ਅਤੇ ਇਨ੍ਹਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਲਈ ਲੋੜ ਤੋਂ ਵੱਧ ਖ਼ਰੀਦ ਕਰਕੇ ਜਮ੍ਹਾਂਖੋਰੀ ਤੋਂ ਗੁਰੇਜ਼ ਕੀਤਾ ਜਾਵੇ।
               ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੋਵਲ ਕੋਰੋਨਾ ਸਬੰਧੀ ਜ਼ਿਲ੍ਹੇ ਵਿਚ ਸਬ-ਡਵੀਜ਼ਨ ਪੱਧਰ ’ਤੇ ਕੰਟਰੋਲ ਰੂਮ ਜਾਰੀ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਸਬ-ਡਵੀਜ਼ਨ ਕਪੂਰਥਲਾ ਦੇ ਕੰਟਰੋਲ ਰੂਮ ਨੰਬਰ 98151-66199 ਅਤੇ 94656-22688 ਹਨ।ਇਸੇ ਤਰ੍ਹਾਂ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦਾ ਕੰਟਰੋਲ ਰੂਮ ਨੰਬਰ 98725-74175, ਭੁਲੱਥ ਦਾ 01822-244202 ਅਤੇ ਫਗਵਾੜਾ ਦਾ 99140-24124 ਹੈ। ਇਨ੍ਹਾਂ ਤੋਂ ਇਲਾਵਾ ਹੈਲਪਲਾਈਨ ਨੰਬਰ 104 ਨੰਬਰ ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਕ ਮੋਬਾਈਲ ਐਪ ਵੀ ਲਾਂਚ ਕੀਤੀ ਗਈ ਹੈ, ਜਿਸ ਤੋਂ ਕੋਰੋਨਾ ਵਾਇਰਸ ਦੇ ਲੱਛਣਾਂ ਅਤੇ ਬਚਾਅ ਸਬੰਧੀ ਕੋਈ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
              ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਸਬੰਧੀ ਸੋਸ਼ਲ ਮੀਡੀਆ ’ਤੇ ਫਰਜ਼ੀ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ’ਤੇ ਲੋਕਾਂ ਨੂੰ ਯਕੀਨ ਨਹੀਂ ਕਰਨਾ ਚਾਹੀਦਾ।ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਖਤਾ ਅਤੇ ਸਹੀ ਜਾਣਕਾਰੀ ਸਿਹਤ ਵਿਭਾਗ ਤੋਂ ਲਈ ਜਾ ਸਕਦੀ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਾਇਰਸ ਤੋਂ ਬਚਾਅ ਲਈ ‘ਕਰਨ ਅਤੇ ਨਾ ਕਰਨ ਵਾਲੇ ਕੰਮਾਂ’ ਅਤੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਸੁਚੇਤ ਹੋਣ ਅਤੇ ਸਿਹਤ ਸਲਾਹ ’ਤੇ ਅਮਲ ਕਰਨ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …