ਸੰਗਰੂਰ, 21 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਮੈਜਿਸਟਰੇਟ ਘਨਸ਼ਿਆਮ ਥੋਰੀ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ
ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਅੰਦਰ ਕਿਸੇ ਵੀ ਵਿਅਕਤੀ ਵਲੋਂ ਸ਼ੋਸਲ ਮੀਡੀਆ `ਤੇ ਕੋਰੋਨਾ ਵਾਇਰਸ ਦੇ ਫੈਲਣ ਸਬੰਧੀ ਅਫਵਾਹਾਂ ਫੈਲਾਉਣ `ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।
ਜਾਰੀ ਹੁਕਮਾਂ `ਚ ਉਨਾਂ ਕਿਹਾ ਕਿ ਕੋਵਿਡ-19 (ਕੋਰੋਨਾ ਵਾਇਰਸ) ਦੀ ਬਿਮਾਰੀ ਵਿਸ਼ਵ ਭਰ ਵਿੱਚ ਫੈਲੀ ਹੋਈ ਹੈ, ਜਿਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਨੰ: 14/7/2020 ਮਿਤੀ 5 ਮਾਰਚ 2020 ਰਾਹੀਂ ਕੋਰੋਨਾ ਵਾਇਰਸ ਨੂੰ ਮਹਾਂਮਾਰੀ ਘੋਸ਼ਿਤ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਸ਼ੋਸਲ ਮੀਡੀਆ ਜਿਵੇਂ ਕਿ ਵਟਸਐਪ, ਫੇਸਬੁੱਕ ਅਤੇ ਟਵਿਟਰ ਆਦਿ ‘ਤੇ ਕਰੋਨਾ ਵਾਇਰਸ ਦੇ ਫੈਲਣ ਸਬੰਧੀ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਿਸ ਕਾਰਨ ਆਮ ਪਬਲਿਕ ਵਿੱਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ।ਇਹ ਹੁਕਮ 20 ਮਈ 2020 ਤੱਕ ਲਾਗੂ ਰਹਿਣਗੇ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media