ਯੂਨੀਵਰਸਿਟੀ ਦੇ ਸਿਹਤ ਕੇਂਦਰ ਵਿੱਚ ਰੱਖਿਆ ਨਿਗਰਾਨੀ ਹੇਠ
ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋਫ਼ੈਸਰ ਡਾ. ਕਰਨਜੀਤ ਸਿੰਘ ਕਾਹਲੋ ਨੇ ਕਿਹਾ ਹੈ
ਕਿ ਯੂਨੀਵਰਸਿਟੀ ਦੇ ਸਿਹਤ ਕੇਂਦਰ ਵਿੱਚ ਦਾਖਲ ਹੋਏ ਕੋਰੋਨਾ ਵਾਇਰਸ ਦੇ ਸ਼ੱਕੀ ਵਿਦਿਆਰਥੀ ਵਿੱਚ ਕੋਰੋਨਾ ਵਾਇਰਸ ਦੇ ਲੱਛਣ ਮੁੱਢਲੀਆਂ ਡਾਕਟਰੀ ਰਿਪੋਰਟਾਂ ਅਨੁਸਾਰ ਨਹੀਂ ਪਾਏ ਗਏ।ਪਰ ਇਸ ਦੇ ਬਾਵਜੂਦ ਉਸ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਹਤ ਕੇਂਦਰ ਵਿੱਚ ਡਾਕਟਰਾਂ ਦੀ ਨਿਗਰਾਨੀ ‘ਚ ਵੱਖਰੇ ਕਮਰੇ ਵਿੱਚ ਰੱਖਿਆ ਗਿਆ ਹੈ।ਕੋਰੋਨਾ ਵਾਇਰਸ ਦੇ ਸ਼ੱਕ ਵਿੱਚ ਵਿਦਿਆਰਥੀ 20 ਮਾਰਚ ਦੀ ਸ਼ਾਮ ਨੂੰ ਸਿਹਤ ਕੇਂਦਰ ਪੁੱਜਾ ਸੀ, ਉਸ ਨੂੰ ਖੰਘ ਅਤੇ ਹਲਕੇ ਬੁਖਾਰ ਦੀ ਸ਼ਿਕਾਇਤ ਸੀ।ਜਿਸ ਦੇ ਅਧਾਰ ‘ਤੇ ਉਸ ਦਾ ਚੈਕਅਪ ਕੀਤਾ ਗਿਆ ਸੀ ।ਉਨ੍ਹਾ ਦੱਸਿਆ ਕਿ ਕੁੱਝ ਦਿਨ ਪਹਿਲਾਂ ਹੀ ਭਾਰਤ ‘ਚ ਯਾਤਰਾ ਦਾ ਇਤਿਹਾਸ ਹੋਣ ਕਰਕੇ ਉਸ ਨੂੰ ਤੁਰੰਤ ਡਾਕਟਰੀ ਇਲਾਜ਼ ਲਈ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ।ਜਿਥੇ ਉਸ ਦੀ ਪੂਰੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਦੀ ਰਿਪੋਰਟ ਅਨੁਸਾਰ ਕੋਰੋਨਾ ਵਾਇਰਸ ਦੇ ਲੱਛਣ ਨਹੀਂ ਹਨ।ਡਾਕਟਰਾਂ ਵੱਲੋਂ ਦਿੱਤੀ ਗਈ ਸਲਾਹ ਦੇ ਅਨੁਸਾਰ ਉਸ ਨੂੰ ਕੁੱਝ ਦਿਨਾਂ ਲਈ ਨਿਗਰਾਨੀ ਹੇਠ ਰੱਖਿਆ ਗਿਆ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਉਸ ਨੂੰ ਹੁਣ ਹੋਰ ਨਿਗਰਾਨੀ ਲਈ ਯੂਨੀਵਰਸਿਟੀ ਦੇ ਸਿਹਤ ਕੇਂਦਰ ਵਿਚਲੇ ਵੱਖਰੇ ਕਮਰੇ ਵਿਚ ਤਬਦੀਲ ਕਰ ਦਿੱਤਾ ਹੈ।ਸਿਹਤ ਕੇਂਦਰ ਦੀ ਰਿਪੋਰਟ ਅਨੁਸਾਰ ਉਹ ਠੀਕ ਹੋ ਰਿਹਾ ਹੈ।ਰਜਿਸਟਰਾਰ ਕਾਹਲੋ ਨੇ ਇਸ ਔਖੀ ਘੜੀ ਹਰ ਤਰ੍ਹਾਂ ਦੀਆਂ ਅਫਵਾਹਾਂ ਤੋਂ ਵਿੱਚ ਬਚਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਜਿੰਨ੍ਹਾਂ ਗੱਲਾਂ ‘ਤੇ ਧਿਆਨ ਦੇਣ ਲਈ ਕਿਹਾ ਜਾ ਰਿਹਾ ਹੈ ਉਸ ‘ਤੇ ਅਮਲ ਕੀਤਾ ਜਾਵੇ ।
Punjab Post Daily Online Newspaper & Print Media