Wednesday, March 18, 2026

ਡਿਪਟੀ ਕਮਿਸ਼ਨਰ ਵਲੋਂ ਘਰੇਲੂ ਵਸਤਾਂ ਦੀ ਕਾਲਾ ਬਾਜ਼ਾਰੀ ਰੋਕਣ ਲਈ ਕਾਰਵਾਈ ਕਰਨ ਆਦੇਸ਼

ਸਮੂਹ ਐਸ.ਡੀ.ਐਮ, ਡੀ.ਐਫ.ਐਸ.ਸੀ, ਮਾਰਕੀਟ ਕਮੇਟੀਆਂ ਦੇ ਸਕੱਤਰਾਂ ਨੂੰ ਦਿੱਤੇ ਆਦੇਸ਼

ਲੌਂਗੋਵਾਲ, 22 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿਥੇ ਪੰਜਾਬ ਸਰਕਾਰ PPNJ220320205ਦੁਆਰਾ ਜਾਰੀ ਕੀਤੀਆਂ ਜਾ ਰਹੀਆਂ ਹਦਾਇਤਾਂ ਬਾਰੇ ਵਿਆਪਕ ਪੱਧਰ `ਤੇ ਲੋਕਾਂ ਨੂੰ ਜਾਗਰੂਕ ਕਰਨ ਦੀ ਪ੍ਰਕਿਰਿਆ ਜਾਰੀ ਹੈ।ਉਥੇ ਹੀ ਬੀਤੇ ਦਿਨੀਂ ਵਪਾਰਕ ਪੱਧਰ `ਤੇ ਘਰੇਲੂ ਵਰਤੋਂ ਦੀਆਂ ਕੁੱਝ ਵਸਤਾਂ ਦੀਆਂ ਕੀਮਤਾਂ ਵਧਾ ਕੇ ਲੋਕਾਂ ਦਾ ਵਿੱਤੀ ਸ਼ੋਸ਼ਣ ਹੋਣ ਸਬੰਧੀ ਮਾਮਲੇ ਸਾਹਮਣੇ ਆਉਣ `ਤੇ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਮੂਹ ਉਪ ਮੰਡਲ ਮੈਜਿਸਟਰੇਟਾਂ, ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ, ਮਾਰਕੀਟ ਕਮੇਟੀਆਂ ਦੇ ਸਕੱਤਰਾਂ ਸਮੇਤ ਹੋਰ ਅਧਿਕਾਰੀਆਂ ਨੂੰ ਘਰੇਲੂ ਵਸਤਾਂ ਦੀ ਕਾਲਾ ਬਜ਼ਾਰੀ ਨੂੰ ਸਖ਼ਤੀ ਨਾਲ ਰੋਕਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਥੋਕ ਅਤੇ ਪ੍ਰਚੂਨ ਵਿਕਰੇਤਾ ਘਰੇਲੂ ਲੋੜਾਂ ਦੀਆਂ ਵਸਤਾਂ ਦਾ ਬੇਲੋੜਾ ਭੰਡਾਰ ਨਾ ਕਰਨ ਅਤੇ ਲੋਕ ਵੀ ਸਹਿਜ ਰੱਖਦੇ ਹੋਏ ਖਰੀਦਦਾਰੀ ਕਰਨ ਨੰ ਤਰਜ਼ੀਹ ਦੇਣ।
                   ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਮੰਡੀ ਅਧਿਕਾਰੀ, ਡੀ.ਐਫ.ਐਸ.ਸੀ, ਮੰਡੀ ਸਕੱਤਰਾਂ ਸਮੇਤ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਜ਼ਿਲ੍ਹਾ ਮੰਡੀ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਪੂਰੀ ਚੌਕਸੀ ਰੱਖੀ ਜਾਵੇ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਹਰੇਕ ਜ਼ਰੂਰੀ ਵਸਤੂਆਂ ਦੀ ਨਿਯਮਤ ਸਪਲਾਈ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਰਾਬਤਾ ਕਰਦੇ ਹੋਏ ਲੋਕਾਂ ਨੂੰ ਸੁਚੇਤ ਕੀਤਾ ਜਾਵੇ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੰਡੀਆਂ ਵਿੱਚ ਸਬਜ਼ੀਆਂ, ਫਲਾਂ ਤੇ ਹੋਰ ਵਸਤਾਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਸਬੰੰਧੀ ਅਫ਼ਵਾਹਾਂ `ਤੇ ਵਿਸ਼ਵਾਸ਼ ਨਾ ਕੀਤਾ ਜਾਵੇ।
                  ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇ ਜ਼ਿਲ੍ਹੇ ਵਿੱਚ ਮੰਡੀਆਂ ਵਿੱਚ ਜਾਂ ਬਜ਼ਾਰ ਵਿੱਚ ਖੁਰਾਕੀ ਵਸਤਾਂ ਸਬੰਧੀ ਕਿਸੇ ਵੀ ਨਾਗਰਿਕ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਇਸ ਬਾਰੇ ਸ਼ਿਕਾਇਤ ਡੀ.ਐਫ.ਐਸ.ਸੀ ਦੇ ਮੋਬਾਇਲ ਨੰਬਰ 9876946854 ਜਾਂ ਜ਼ਿਲ੍ਹਾ ਮੰਡੀ ਅਫ਼ਸਰ ਦੇ ਸੰਪਰਕ ਨੰ: 97806-00300 `ਤੇ ਦਿੱਤੀ ਜਾ ਸਕਦੀ ਹੈ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …