ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਸੰਧੂ) – ਆਮ ਜਨਤਾ ਨੂੰ ਮੁਫਤ ਕਾਨੂੰਨੀ ਸਲਾਹ ਤੇ ਇਨਸਾਫ ਮੁਹੱਈਆ ਕਰਵਾਉਣ ਵਰਗੀਆਂ ਸੇਵਾਵਾਂ ਦੇਣ ਵਾਲੀ
ਸਮਾਜ ਸੇਵੀ ਸੰਸਥਾ ਜੁਡੀਸ਼ੀਅਲ ਕੌਂਸਲ ਨੇ ਵੀ ਕੋਰੋਨਾ ਵਾਇਰਸ ਦੇ ਖਿਲਾਫ ਆਪਣੀ ਜਾਗਰੁਕਤਾ ਮੁਹਿੰਮ ਅਰੰਭਦਿਆਂ ਅੰਮ੍ਰਿਤਸਰ ਦੇ ਵੱਖ-ਵੱਖ ਖੇਤਰਾਂ ਵਿੱਚ ਇਸ ਭਿਆਨਕ ਬਿਮਾਰੀ ਤੋਂ ਬਚਾਅ ਲਈ ਆਮ ਲੋਕਾਂ ਨੂੰ ਜਾਗਰੁਕ ਕੀਤਾ ਹੈ।ਲੋਕਾਂ ਨੂੰ ਸੈਨੇਟਾਈਜ਼ਰ ਦਾ ਇਸਤੇਮਾਲ ਕਰਨ ਅਤੇ ਆਪਣੇ ਆਸ ਪਾਸ ਸਫਾਈ ਰੱਖਣ, ਹੱਥ ਨਾ ਮਿਲਾਉਣ ਅਤੇ ਅਣਜਾਨ ਲੋਕਾਂ ਦੇ ਸੰਪਰਕ ਵਿੱਚ ਨਾ ਆਉਣ ਦੀ ਅਪੀਲ ਕੀਤੀ ਗਈ ਤਾਂ ਕਿ ਇਸ ਮਹਾਮਾਰੀ ਤੋਂ ਬੱਚਿਆ ਜਾ ਸਕੇ।ਕੌਂਸਲ ਦੇ ਜਿਲ੍ਹਾ ਮੁੱਖੀ ਪ੍ਰਿੰਸੀਪਲ ਸ਼ਰਤ ਵਸ਼ਿਸ਼ਟ ਨੇ ਦੱਸਿਆ ਕਿ ਕੌਂਸਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦੇ ਨਾਲ-ਨਾਲ ਜਿਲ੍ਹਾ ਕਚਿਹਰੀ ਵਿੱਚ ਵੀ ਡੀ.ਐਲ.ਐਸ.ਏ ਨਾਲ ਮਿਲ ਕੇ ਉਥੇ ਆਉਣ ਜਾਣ ਵਾਲੇ ਸਭ ਲੋਕਾਂ ਦੇ ਹੱਥ ਸੈਨੇਟਾਈਜ਼ ਕਰਨ ਅਤੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬੱਚਣ ਦੀ ਜਾਣਕਾਰੀ ਦਿੱਤੀ।ਸਵੱਸਥ ਭਾਰਤ ਮੁਹਿੰਮ ਦੇ ਤਹਿਤ ਸਫਾਈ ਮੁਹਿੰਮ ਦਾ ਆਗਾਜ਼ ਵੀ ਕੀਤਾ ਗਿਆ।
ਇਸ ਮੌਕੇ ਕੌਂਸਲ ਦੇ ਰਜਿੰਦਰ ਸਾਹਨੀ, ਡਾ. ਤੇਜਪਾਲ, ਡਾ. ਜਸਪ੍ਰੀਤ ਗਰੋਵਰ, ਆਸ਼ੂਤੋਸ਼ ਅਗਰਵਾਲ, ਸੁਰਜੀਤ ਸਿੰਘ, ਕਿਰਨ, ਵੰਦਨਾ, ਸੂਰਜ ਬੇਰੀ, ਗੌਰਵ, ਦੀਪਕ ਮਹਾਜਨ ਆਦਿ ਹਾਜਰ ਸਨ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media