Tuesday, November 24, 2026

ਸਵੈ ਜ਼ਾਬਤਾ ਲਗਾ ਕੇ ਹੀ ਕੋਰੋਨਾ ਮਹਾਮਾਰੀ ’ਤੇ ਕਾਬੂ ਪਾ ਸਕਦੇ ਹਾਂ – ਡਾ. ਰੂਪ ਸਿੰਘ

ਜਨਤਾ ਕਰਫਿਊ ਦੌਰਾਨ ਜਨ-ਸੇਵਕਾਂ ਲਈ ਕੀਤੀ ਅਰਦਾਸ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਘਰ ਵਿਚ ਰਹਿ ਕੇ ਜਨਤਾ ਕਰਫਿਊ ਦਾ PPNJ2303202002ਸਮਰਥਨ ਕੀਤਾ ਅਤੇ ਉਥੇ ਹੀ ਸ਼ਾਮ ਦੇ ਪੰਜ ਵਜੇ ਮਨੁੱਖੀ ਸਲਾਮਤੀ ਲਈ ਸੇਵਾਵਾਂ ਨਿਭਾਅ ਰਹੇ ਸਿਹਤ ਸਟਾਫ, ਪੁਲਿਸ ਪ੍ਰਸ਼ਾਸਨ, ਮੀਡੀਆ ਕਰਮੀਆਂ ਅਤੇ ਸਫਾਈ ਸੇਵਕਾਂ ਆਦਿ ਲਈ ਗੁਰੂ ਸਾਹਿਬ ਅੱਗੇ ਅਰਦਾਸ ਵੀ ਕੀਤੀ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਗੁਰਮਤਿ ਦੇ ਆਸ਼ੇ ਅਨੁਸਾਰ ਅਰਦਾਸ ਨਾਲ ਜਨ-ਸੇਵਕਾਂ ਦਾ ਸਮਰਥਨ ਕੀਤਾ ਹੈ।ਉਨ੍ਹਾਂ ਆਪਣੇ ਘਰ ਦੇ ਬਾਹਰ ਪਰਿਵਾਰਕ ਮੈਂਬਰਾਂ ਤੇ ਗੁਆਂਢੀਆਂ ਨਾਲ ਸ਼ਾਮ ਪੰਜ ਵਜੇ ਮੂਲ ਮੰਤਰ ਦਾ ਪਾਠ ਕਰਨ ਮਗਰੋਂ ਅਰਦਾਸ ਕੀਤੀ।ਇਸ ਦੌਰਾਨ ਉਨ੍ਹਾਂ ਨੇ ਆਖਿਆ ਕਿ ਅੱਜ ਪੂਰਾ ਵਿਸ਼ਵ ਮਾਨਵ ਕੋਰੋਨਾ ਵਾਇਰਸ ਦੀ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਸ ਭਿਆਨਕ ਬੀਮਾਰੀ ਦੇ ਚੱਲਦਿਆਂ ਵੀ ਜਿਹੜੇ ਲੋਕ ਆਪਣੀਆਂ ਸੇਵਾਵਾਂ ਦੇ ਰਹੇ ਹਨ, ਉਨ੍ਹਾਂ ਦਾ ਧੰਨਵਾਦ ਕਰਨਾ ਸਾਡਾ ਫਰਜ਼ ਹੈ।ਉਨ੍ਹਾਂ ਕਿਹਾ ਕਿ ਸਵੈ ਜਾਬਤਾ ਲਗਾ ਕੇ ਹੀ ਅਸੀਂ ਇਸ ਮਹਾਮਾਰੀ ’ਤੇ ਕਾਬੂ ਪਾ ਸਕਦੇ ਹਾਂ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …