ਕਪੂਰਥਲਾ, 23 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਜ਼ਿਲ੍ਹੇ ਦੇ 60 ਸਾਲ ਤੋਂ ਉੱਪਰ ਉਮਰ ਵਾਲੇ ਬਜ਼ੁਰਗਾਂ ਨੂੰ 31
ਮਾਰਚ ਤੱਕ ਘਰਾਂ ਵਿਚ ਹੀ ਰਹਿਣ ਵੀ ਅਪੀਲ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਜੇਕਰ ਕਿਸੇ ਰਾਸ਼ਨ, ਸਾਮਾਨ ਜਾਂ ਦਵਾਈ ਆਦਿ ਦੀ ਲੋੜ ਹੈ ਤਾਂ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਘਰ ਬੈਠੇ ਮੁਹੱਈਆ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਬ-ਡਵੀਜ਼ਨ ਪੱਧਰ ’ਤੇ ਨੰਬਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ’ਤੇ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਫੋਨ ਕਰਕੇ ਉਹ ਆਪਣਾ ਨਾਂਅ, ਉਮਰ, ਪੂਰਾ ਪਤਾ ਅਤੇ ਮੰਗਵਾਈਆਂ ਜਾਣ ਵਾਲੀਆਂ ਵਸਤਾਂ, ਜਿਵੇਂ ਕਰਿਆਨਾ, ਫਲ, ਸਬਜ਼ੀਆਂ, ਦੁੱਧ ਅਤੇ ਡੇਅਰੀ ਉਤਪਾਦ ਆਦਿ ਮੰਗਵਾ ਸਕਦੇ ਹਨ।ਉਨ੍ਹਾਂ ਕਿਹਾ ਕਿ ਮੰਗਵਾਏ ਗਏ ਸਾਮਾਨ ਦੇ ਬਿੱਲ ਦੀ ਅਦਾਇਗੀ ਉਨ੍ਹਾਂ ਨੂੰ ਕਰਨੀ ਹੋਵੇਗੀ।ਉਨ੍ਹਾਂ ਦੱਸਿਆ ਕਿ ਕਪੂਰਥਲਾ ਸ਼ਹਿਰ ਲਈ 98882-41178 ਅਤੇ 98142-02873 ‘ਤੇ ਸੰਪਰਕ ਕਰ ਸਕਦੇ ਹਨ। ਇਸੇ ਤਰ੍ਹਾਂ ਫਗਵਾੜਾ ਸ਼ਹਿਰ ਲਈ 01824-260201 ਅਤੇ 62397-45143 ‘ਤੇ, ਸੁਲਤਾਨਪੁਰ ਲੋਧੀ ਸ਼ਹਿਰ ਲਈ 98726-96727 ‘ਤੇ ਅਤੇ ਭੁਲੱਥ, ਨਡਾਲਾ ਅਤੇ ਬੇਗੋਵਾਲ ਲਈ 79861-92955 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media