Sunday, September 20, 2026

ਜਿਲਾ ਅੰਮ੍ਰਿਤਸਰ ਦੀ ਹਦੂਦ ‘ਚ ਕਰਫ਼ਿਊ ਲਾਗੂ, ਲੋਕਾਂ ਦੇ ਘਰਾਂ ਤੋਂ ਬਾਹਰ ਆਉਣ ‘ਤੇ ਰੋਕ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਵਾਇਰਸ ਕੋਵਿਡ-19 ਦੇ ਮਰੀਜ਼ ਸੂਬੇ ਵਿੱਚ ਸਾਹਮਣੇ ਆਉਣ ‘ਤੇ ਪੰਜਾਬ ਸਰਕਾਰ ਵਲੋਂ ਦਿੱਤੇ Curfewਲਾਕ ਡਾਊਨ ਲਾਗੂ ਕਰ ਦਿੱਤਾ ਗਿਆ ਸੀ।ਪਰ ਇਸ ਦੇ ਸੱਦੇ ਨੂੰ ਜਿਲੇ ਦੀ ਜਨਤਾ ਵਲੋਂ ਗੰਭੀਰਤਾ ਨਾਲ ਨਹੀਂ ਲਿਆ ਗਿਆ।ਜਿਸ ਕਰਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮ ਜ਼ਿਲਾ ਮੈਜਿਸਟਰੇਟ ਸ਼ਿਵਦੁਲਾਰ ਸਿੰਘ ਢਿੱਲੋਂ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਤੇ ਮਹਾਂਮਾਰੀ ਐਕਟ 1897 ਤਹਿਤ ਜ਼ਿਲਾ ਅੰਮ੍ਰਿਤਸਰ ਦੀ ਹਦੂਦ ‘ਚ ਅੱਜ 23 ਮਾਰਚ 2020 ਤੋਂ ਅਗਲੇ ਹਕਮਾਂ ਤੱਕ ਕਰਫ਼ਿਊ ਲਗਾ ਦਿੱਤਾ ਗਿਆ ਹੈ।
               ਜ਼ਿਲਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ‘ਚ ਸਪੱਸ਼ਟ ਕੀਤਾ ਕਿ ਕਰਫ਼ਿਊ ਦੌਰਾਨ ਲੋਕਾਂ ਦੇ ਘਰ `ਚੋਂ ਬਾਹਰ ਆਉਣ ਦੀ ਸਖਤ ਮਨਾਹੀ ਹੋਵੇਗੀ।ਇਹ ਹੁਕਮ ਵਰਦੀਧਾਰੀ ਫੌਜ, ਅਰਧ ਸੈਨਿਕ ਬਲਾਂ, ਪੁਲਿਸ ਮੁਲਾਜ਼ਮਾਂ, ਡਾਕਟਰਾਂ, ਸਿਹਤ ਅਧਿਕਾਰੀਆਂ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਜ਼ਿਲਾ ਮੈਜਿਸਟਰੇਟ ਜਾਂ ਅਧਿਕਾਰਤ ਅਧਿਕਾਰੀ ਵਲੋਂ ਜਾਰੀ ਕੀਤੇ ਗਏ ਪਰਮਿਟ ਧਾਰਕਾਂ `ਤੇ ਲਾਗੂ ਨਹੀਂ ਹੋਣਗੇ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …