Wednesday, August 5, 2026

ਦੁੱਧ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ, ਵੇਰਕਾ ਵਲੋਂ ਸੁੱਕੇ ਦੁੱਧ ਦੀ ਸਪਲਾਈ ‘ਚ ਵਾਧਾ – ਸੁਖਜਿੰਦਰ ਰੰਧਾਵਾ

ਚੰਡੀਗੜ, 23 ਮਾਰਚ (ਪੰਜਾਬ ਪੋਸਟ ਬਿਊਰੋ) – ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਕੋਵਿਡ-19 ਦੇ ਵਧਦੇ ਪ੍ਰਕੋਪ ਨਾਲ ਨਜਿੱਠਣ Sukhjinder Randhawaਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਲਾਨੇ ਕਰਫਿਊ ਦੌਰਾਨ ਮਿਲਕਫੈਡ ਵਲੋਂ ਸੂਬੇ ਦੇ ਲੋਕਾਂ ਲਈ ਦੁੱਧ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ ਅਤੇ ਕਿਸੇ ਵੀ ਤਰ੍ਹਾਂ ਭੈਅ-ਭੀਤ ਹੋਣ ਦੀ ਲੋੜ ਨਹੀਂ ਹੈ।ਉਨ੍ਹਾਂ ਨਾਲ ਹੀ ਕਿਹਾ ਕਿ ਵੇਰਕਾ ਵਲੋਂ ਸੁੱਕੇ ਦੁੱਧ ਦੇ ਪਾਊਡਰ ਅਤੇ ਲੰਬੇ ਮਿਆਦ ਵਾਲੇ ਦੁੱਧ ਦੇ ਪੈਕਟਾਂ ਦੀ ਸਪਲਾਈ ਵਿੱਚ ਵੀ ਵਾਧਾ ਕਰ ਦਿੱਤਾ ਗਿਆ ਹੈ।ਸੂਬੇ ਦੇ ਪੇਂਡੂ ਇਲਾਕਿਆਂ ਦੇ ਦੁੱਧ ਉਤਪਾਦਕਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਉਹ ਫਿਕਰਮੰਦ ਨਾ ਹੋਣ ਅਤੇ ਉਨ੍ਹਾਂ ਦੇ ਦੁੱਧ ਦੀ ਖਰੀਦ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣਗੇ।
              ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਰੰਧਾਵਾ ਨੇ ਕਿਹਾ ਕਿ ਕਰਫਿਊ ਦੌਰਾਨ ਹਾਲਾਂਕਿ ਵੇਰਕਾ ਵਲੋਂ ਦੁੱਧ ਦੀ ਸਪਲਾਈ ਨਿਰਵਿਘਨ ਜਾਰੀ ਵੀ ਰਹੇਗੀ।ਪਰ ਫੇਰ ਵੀ ਲੋਕਾਂ ਦੀ ਸਹੂਲਤ ਲਈ ਕਮਰੇ ਦੇ ਤਾਪਮਾਨ ਵਿੱਚ 100 ਤੋਂ 180 ਦਿਨਾਂ ਤੱਕ ਮਿਆਦ ਵਾਲੇ ਯੂ.ਐਚ.ਟੀ ਦੁੱਧ ਦਾ ਉਤਪਾਦਨ ਵਧਾ ਦਿੱਤਾ ਗਿਆ ਹੈ ਜਿਸ ਨੂੰ ਲੋਕ ਆਪਣੇ ਘਰਾਂ ਵਿੱਚ ਲੰਬੇ ਸਮੇਂ ਲਈ ਸਟੋਰ ਕਰ ਸਕਦੇ ਹਨ।ਇਸ ਤੋਂ ਇਲਾਵਾ ਇਕ ਕਿਲੋ ਦੀ ਪੈਕਿੰਗ ਵਾਲੇ ਸਕਿਮ ਅਤੇ ਸੁੱਕਾ ਦੁੱਧ ਪਾਊਡਰ ਦੀ ਸਪਲਾਈ ਵੀ ਵਧਾ ਦਿੱਤੀ ਹੈ ਜਿਸ ਨੂੰ ਲੰਬੇ ਸਮੇਂ ਤੱਕ ਵਰਤਿਆਂ ਜਾ ਸਕਦਾ ਹੈ।
                ਮਿਲਕਫੈਡ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਦੁੱਧ ਦੀ ਸਪਲਾਈ ਦੀ ਘਾਟ ਆਉਦੀ ਹੈ ਤਾਂ ਉਹ ਵਿਭਾਗ ਦੇ ਧਿਆਨ ਵਿੱਚ ਲਿਆਉਣ ਅਤੇ ਉਹ ਇਸ ਨੂੰ ਪੂਰਾ ਕਰਨ ਲਈ ਤੁਰੰਤ ਆਦੇਸ਼ ਦੇਣਗੇ।ਉਨ੍ਹਾਂ ਕਿਹਾ ਕਿ ਵੇਰਕਾ ਗਾਹਕਾਂ ਦੀ ਹਰ ਮੰਗ ਨੂੰ ਪੂਰਾ ਕਰਨ ਦੀ ਸਮਰੱਥਾ ਰੱਖਦਾ ਹੈ।
                ਮਿਲਕਫੈਡ ਦੇ ਐਮ.ਡੀ ਕਮਲਦੀਪ ਸਿੰਘ ਸੰਘਾ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਦੁੱਧ ਦੀ ਪੈਕਿੰਗ ਅਤੇ ਇਸ ਦੀ ਢੋਆ-ਢੋਆਈ ਆਦਿ ਸਭ ਸਾਫ ਸੁਥਰੇ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਸਬੰਧਤ ਖੇਤਰਾਂ ਵਿੱਚ ਸੈਨੀਟਾਈਜ਼ਰ ਦੀ ਵਰਤੋਂ ਨਾਲ ਕੀਟਾਣੂ ਮੁਕਤ ਕੀਤਾ ਗਿਆ ਹੈ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …