Friday, November 22, 2024

ਸ਼੍ਰੋਮਣੀ ਕਮੇਟੀ ਕੋਰੋਨਾਵਾਇਰਸ ਪੀੜਤਾਂ ਨੂੰ ਅਲੱਗ ਰੱਖਣ ਲਈ ਦੇਵੇਗੀ ਸਹਿਯੋਗ- ਲੌਂਗੋਵਾਲ

ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੋਂ ਇਲਾਵਾ ਸਰਾਵਾਂ ’ਚ ਕੀਤੇ ਜਾਣਗੇ ਪ੍ਰਬੰਧ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾਵਾਇਰਸ ਦੇ ਚੱਲਦਿਆਂ ਲੋੜ ਪੈਣ ’ਤੇ ਪੀੜਤਾਂ ਨੂੰ ਵੱਖਰਾ ਰੱਖਣ ਲਈ SGPC Logoਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ ਹੈ।ਇਸ ਕਾਰਜ ਲਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਪ੍ਰਬੰਧ ਕੀਤੇ ਜਾਣਗੇ ਅਤੇ ਜੇਕਰ ਲੋੜ ਪਈ ਤਾਂ ਗੁਰੂ ਘਰ ਦੀਆਂ ਸਰਾਵਾਂ ਨੂੰ ਵੀ ਮਰੀਜ਼ਾਂ ਦੇ ਇਕਾਂਤਵਾਸ ਲਈ ਵਰਤਿਆ ਜਾਵੇਗਾ।ਇਸ ਦੇ ਨਾਲ ਹੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਲੋੜਵੰਦਾਂ ਨੂੰ ਗੁਰੂ ਘਰਾਂ ਤੋਂ ਲੰਗਰ ਮੁਹੱਈਆ ਕਰਵਾਉਣ ਦਾ ਵੀ ਸ਼੍ਰੋਮਣੀ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਹੈ।
                   ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੋਰੋਨਵਾਇਰਸ ਦੀ ਮਹਾਂਮਾਰੀ ਕਾਰਨ ਅੱਜ ਸਾਰਾ ਵਿਸ਼ਵ ਚਿੰਤਾ ਵਿਚ ਹੈ ਅਤੇ ਅਜਿਹੇ ਵਿਚ ਸ਼੍ਰੋਮਣੀ ਕਮੇਟੀ ਜਿਥੇ ਸਰਕਾਰ ਅਤੇ ਪ੍ਰਸ਼ਾਸਨ ਦੇ ਹਰ ਤਰ੍ਹਾਂ ਸਹਿਯੋਗ ਲਈ ਤਿਆਰ ਹੈ, ਉਥੇ ਹੀ ਪੀੜਤਾਂ ਨਾਲ ਵੀ ਹਮਦਰਦੀ ਰੱਖਦੀ ਹੈ।ਇਸ ਵਕਤ ਸਭ ਨੂੰ ਸਹਿਯੋਗੀ ਭਾਵਨਾ ਨਾਲ ਅੱਗੇ ਵਧਣਾ ਪਵੇਗਾ।ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਦੇ ਪੀੜਤਾਂ ਨੂੰ ਰੱਖਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਸ੍ਰੀ ਅੰਮ੍ਰਿਤਸਰ ਵਿਖੇ ਪ੍ਰਬੰਧ ਕੀਤੇ ਗਏ ਹਨ।ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬਾਨ ਦੀਆਂ ਸਰਾਵਾਂ ਵੀ ਤਿਆਰ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।ਇਸ ਸਬੰਧੀ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਕਾਰਜ ਕੀਤੇ ਜਾਣਗੇ।ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਲੋੜਵੰਦਾਂ ਨੂੰ ਲੰਗਰ ਮੁਹੱਈਆ ਕਰਵਾਉਣ ਲਈ ਵੀ ਤਿਆਰ ਹੈ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …