Friday, November 22, 2024

ਨੋਵਲ ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ਦੇਣ ਲਈ ਕੀਤੇ ਕੰਟਰੋਲ ਰੂਮ ਸਥਾਪਿਤ

ਭੀਖੀ/ਮਾਨਸਾ, 24 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ Corona Virusਕੋਵਿਡ-19 ਦੇ ਫੈਲਣ ਤੋਂ ਬਚਾਓ ਦੇ ਮੱਦੇਨਜ਼ਰ ਅਤੇ ਇਸ ਸਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪ੍ਰਸਾਸ਼ਨ ਮਾਨਸਾ ਵਲੋਂ ਪ੍ਰਬੰਧਕੀ ਕੋਵਿਡ-19 ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 01652-229082 ਹੈ।ਉਨ੍ਹਾਂ ਦੱਸਿਆ ਕਿ ਇਸ ਨੰਬਰ ਦੇ ਕੋਰੋਨਾ ਵਾਇਰਸ ਨਾਲ ਸਬੰਧਤ ਕੋਈ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ।
                ਡਿਪਟੀ ਕਮਿਸ਼ਨਰ ਚਹਿਲ ਨੇ ਦੱਸਿਆ ਕਿ ਇਹ ਕੰਟਰੋਲ ਰੂਮ 24 ਘੰਟੇ ਕੰਮ ਕਰੇਗਾ।ਇਸ ਤੋਂ ਇਲਾਵਾ ਕੋਰੋਨਾ ਵਾਇਰਸ ਦੀ ਜਾਣਕਾਰੀ ਸਬੰਧੀ ਜ਼ਿਲ੍ਹਾ ਮਾਨਸਾ ਵਿੱਚ ਹੋਰ ਵੀ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਾਣਕਾਰੀ ਦੇਣ ਲਈ ਡਾਕਟਰ ਅਰਸ਼ਦੀਪ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ 98760-13910 ਤੇ ਦਫ਼ਤਰ ਸਿਵਲ ਸਰਜਨ ਮਾਨਸਾ 01652-227056, ਜ਼ਿਲ੍ਹਾ ਐਪੀਡੀਮਾਲੋਜਿਸਟ ਸੰਤੋਸ਼ ਭਾਰਤੀ 98888-61178, ਨਾਇਬ ਤਹਿਸੀਲਦਾਰ ਮਾਨਸਾ ਬਲਵਿੰਦਰ ਸਿੰਘ, 94783-45593 ਤੇ ਤਹਿਸੀਲ ਦਫ਼ਤਰ 01652-232013, ਜਗਰੂਪ ਸਿੰਘ 99143-77265, ਬਲਦੇਵ ਕ੍ਰਿਸ਼ਨ 98156-21898 `ਤੇ ਸੰਪਰਕ ਕਰਕੇ ਜਾਣਕਾਰੀ ਦਿੱਤੀ ਜਾਂ ਪ੍ਰਾਪਤ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਾਇਬ ਤਹਿਸੀਲਦਾਰ ਬੁਢਲਾਡਾ ਗੁਰਜੀਤ ਸਿੰਘ 98727-66967, ਭਗਵੰਤ ਕੌਰ 94652-63199, ਨਾਇਬ ਤਹਿਸੀਲਦਾਰ ਝੁਨੀਰ ਓਮ ਪ੍ਰਕਾਸ਼ ਜਿੰਦਲ 98724-65465, ਰਾਕੇਸ਼ ਕੁਮਾਰ 98721-10989 ਅਤੇ ਸੁਖਦੀਪ ਸਿੰਘ 94176-49946 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 

 

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …